ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਝਟਕਾ! ਪ੍ਰੋ. ਚੰਦੂਮਾਜਰਾ ਦੇ ਪੁੱਤਰ ਹਰਿੰਦਰਪਾਲ ਸਿੰਘ ਨੇ ਵੀ ਸਮਰਥਕਾਂ ਸਮੇਤ ਛੱਡੀ ਪਾਰਟੀ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

By:  Lajwinder Kaur November 5th 2026 05:00 PM -- Updated: November 5th 2026 05:04 PM

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਵੀਰਵਾਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮਿਲ ਕੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਸੁਣਾਇਆ।

ਵਰਕਰਾਂ ਦੀ ਸਲਾਹ ਤੋਂ ਬਾਅਦ ਲਿਆ ਫੈਸਲਾ

ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਸਿਆਸੀ ਜੀਵਨ ਪੰਜਾਬ ਦੇ ਹੱਕਾਂ ਅਤੇ ਪੰਥਕ ਮੁੱਦਿਆਂ ਲਈ ਸੰਘਰਸ਼ ਕਰਦਿਆਂ ਬੀਤਿਆ ਹੈ। ਉਨ੍ਹਾਂ ਨੇ ਵਿਦਿਆਰਥੀ ਜੀਵਨ ਤੋਂ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਐਮਰਜੈਂਸੀ ਦੌਰਾਨ ਜੇਲ੍ਹ ਵੀ ਕੱਟੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਪਾਰਟੀ ਵੱਲੋਂ ਜਿਸ ਤਰ੍ਹਾਂ ਦੇ ਸੰਘਰਸ਼ ਦੀ ਉਮੀਦ ਸੀ, ਉਹ ਦੇਖਣ ਨੂੰ ਨਹੀਂ ਮਿਲਿਆ। ਪਾਰਟੀ ਦਾ ਵਿਰੋਧ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੱਕ ਹੀ ਸੀਮਤ ਰਹਿ ਗਿਆ ਸੀ। ਉਨ੍ਹਾਂ ਅਨੁਸਾਰ ਸੰਘਰਸ਼ਾਂ ਵਿੱਚੋਂ ਨਿਕਲੇ ਆਗੂਆਂ ਤੋਂ ਲੋਕਾਂ ਨੂੰ ਸੜਕਾਂ 'ਤੇ ਉਤਰ ਕੇ ਅਗਵਾਈ ਕਰਨ ਦੀ ਉਮੀਦ ਹੁੰਦੀ ਹੈ।

ਕਰੀਬ 450 ਡੈਲੀਗੇਟਾਂ ਸਮੇਤ ਕਈ ਆਗੂਆਂ ਨੇ ਛੱਡੀ ਪਾਰਟੀ

ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਪ੍ਰੋ. ਚੰਦੂਮਾਜਰਾ ਦੇ ਫੈਸਲੇ ਤੋਂ ਬਾਅਦ ਹਲਕਾ ਸਨੌਰ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਫੋਨ ਆਏ। ਇਸ ਤੋਂ ਬਾਅਦ ਹੋਈ ਮੀਟਿੰਗ ਵਿੱਚ ਸਾਰਿਆਂ ਨੇ ਇਕਮਤ ਹੋ ਕੇ ਉਨ੍ਹਾਂ ਦੇ ਫੈਸਲੇ ਦਾ ਸਮਰਥਨ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਫੈਸਲੇ ਵਿੱਚ ਬਲਾਕ ਸੰਮਤੀ ਮੈਂਬਰ, ਸੂਬਾ ਪੱਧਰੀ ਅਹੁਦੇਦਾਰ, ਜ਼ਿਲ੍ਹਾ ਆਗੂ, ਸਾਰੇ 10 ਸਰਕਲ ਪ੍ਰਧਾਨ, ਕਰੀਬ 450 ਜ਼ਿਲ੍ਹਾ ਅਤੇ ਸੂਬਾ ਪੱਧਰੀ ਡੈਲੀਗੇਟਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸ਼ਾਮਲ ਹਨ।

ਸੁਖਬੀਰ ਬਾਦਲ ਦੀ ਪਾਰਟੀ ਵਿੱਚ ਜਾਣ ਬਾਰੇ ਅਜੇ ਕੋਈ ਫੈਸਲਾ ਨਹੀਂ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਫਿਲਹਾਲ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਅਗਲਾ ਸਿਆਸੀ ਕਦਮ ਵਰਕਰਾਂ ਦੀ ਰਾਏ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਤੈਅ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਪੰਥਕ ਤਾਕਤ ਨੂੰ ਇੱਕ ਮੰਚ 'ਤੇ ਇਕੱਠਾ ਕਰਨਾ ਹੈ।

ਬੀਬੀ ਜਗੀਰ ਕੌਰ ਸਮੇਤ ਹੋਰ ਆਗੂਆਂ ਦੀ ਏਕਤਾ ਦੀ ਅਪੀਲ ਦਾ ਸਮਰਥਨ

ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰਿਆਂ ਦੀ ਸੋਚ ਅਤੇ ਕੰਮ ਕਰਨ ਦਾ ਤਰੀਕਾ ਵੱਖਰਾ ਹੋ ਸਕਦਾ ਹੈ, ਪਰ ਪੰਥਕ ਤਾਕਤ ਨੂੰ ਇੱਕ ਮੰਚ 'ਤੇ ਲਿਆਉਣ ਦੀ ਭਾਵਨਾ ਸਾਰਿਆਂ ਵਿੱਚ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਬਿਖਰੀ ਹੋਈ ਤਾਕਤ ਨੂੰ ਇਕਜੁੱਟ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਮੁੜ ਸਪੱਸ਼ਟ ਕੀਤਾ ਕਿ ਅਗਲਾ ਸਿਆਸੀ ਫੈਸਲਾ ਵਰਕਰਾਂ ਦੀ ਸਲਾਹ ਨਾਲ ਹੀ ਲਿਆ ਜਾਵੇਗਾ।

Related Post

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਬਣਾਈ ਦੂਰੀ, ਜਾਣੋ ਕਿਉਂ ਦਿੱਤਾ ਅਸਤੀਫਾ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਪੰਜਾਬ ਦੀਆਂ 2 ਵਿਧਾਨ ਸਭਾ ਸੀਟਾਂ ਹੋਈਆਂ ਖਾਲੀ, ਨੋਟੀਫਿਕੇਸ਼ਨ ਜਾਰੀ…
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕੀਤਾ ਸਵੀਕਾਰ
ਪੰਜਾਬ ਚੋਣਾਂ ਲਈ AAP ਦੀ ਦਿੱਲੀ 'ਚ ਅਹਿਮ ਮੀਟਿੰਗ ਅੱਜ, ਕੇਜਰੀਵਾਲ ਤੇ CM ਮਾਨ ਕਰਨਗੇ ਸ਼ਿਰਕਤ; ਉਮੀਦਵਾਰਾਂ ਦੀ ਪਹਿਲੀ ਸੂਚੀ 'ਤੇ ਹੋਵੇਗੀ ਚਰਚਾ
ਬਾਦਲ ਤੇ ਕਸ਼ਮੀਰ ਰਾਜਘਰਾਣੇ ਦਾ ਸ਼ਾਹੀ ਮਿਲਣ! ਚੰਡੀਗੜ੍ਹ 'ਚ ਮਨਪ੍ਰੀਤ ਬਾਦਲ ਦੀ ਧੀ ਰੀਆ ਦੇ ਰਿਸੈਪਸ਼ਨ 'ਚ ਪਹੁੰਚੇ ਦਿੱਗਜ ਨੇਤਾ, ਜਾਣੋ ਕੌਣ ਬਣਿਆ ਬਾਦਲ ਪਰਿਵਾਰ ਦਾ ਜਵਾਈ?
ਸਿਆਸਤ ‘ਚ ਮੱਚੀ ਹਲਚਲ! ਅਨੰਤ ਸਿੰਘ ਦੀ ਪਤਨੀ ਨੀਲਮ ਦੇਵੀ 'ਤੇ ਇੱਕ ਹੋਰ ਕਾਰਵਾਈ, ਖੋਹਿਆ ਗਿਆ ਰਾਜ ਮੰਤਰੀ ਦਾ ਦਰਜਾ

© Copyright Galactic Television & Communications Pvt. Ltd. 2026. All rights reserved.