ਪੰਜਾਬ ਦੀ ਸਿਆਸਤ 'ਚ ਵੱਡਾ ਬਦਲਾਅ! ਨਾਮੀ ਚਿਹਰਾ ਮੁੜ ਅਕਾਲੀ ਦਲ ਦਾ ਫੜੇਗਾ ਪੱਲਾ, ਸੁਖਬੀਰ ਬਾਦਲ ਦੀ ਅਗਵਾਈ ‘ਚ….
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਨਵਾਂ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਨਵਾਂ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਲਈ 15 ਨਵੰਬਰ 2026 ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ ਨੂੰ ਦੁਪਹਿਰ 1:30 ਵਜੇ ਬੇਗੋਵਾਲ ਪਹੁੰਚਣਗੇ। ਇੱਥੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਵਿਖੇ ਸਮਾਗਮ ਦੌਰਾਨ ਉਹ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ।
ਪਹਿਲਾਂ 13 ਨਵੰਬਰ ਨੂੰ ਹੋਣਾ ਸੀ ਪ੍ਰੋਗਰਾਮ
ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦਾ ਪ੍ਰੋਗਰਾਮ ਪਹਿਲਾਂ 13 ਨਵੰਬਰ ਨੂੰ ਰੱਖਿਆ ਗਿਆ ਸੀ। ਪਰ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਰੁਝੇਵਿਆਂ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਹੁਣ ਇਹ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾਵੇਗਾ।
ਬੀਬੀ ਜਗੀਰ ਕੌਰ ਪਿਛਲੇ ਕਰੀਬ ਦੋ ਸਾਲਾਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਏ ਸਨ। ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਜਾ ਰਹੇ ਹਨ।
ਬੇਗੋਵਾਲ ਅਤੇ ਭੁਲੱਥ ਹਲਕੇ ਵਿੱਚ ਰੱਖਦੇ ਹਨ ਸਿਆਸੀ ਪ੍ਰਭਾਵ
ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ਦਾ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਕਈ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਬੇਗੋਵਾਲ ਤੇ ਭੁਲੱਥ ਹਲਕੇ ਵਿੱਚ ਉਨ੍ਹਾਂ ਦਾ ਸਿਆਸੀ ਪ੍ਰਭਾਵ ਹੈ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।
ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 15 ਨਵੰਬਰ ਨੂੰ ਬੇਗੋਵਾਲ ਵਿਖੇ ਹੋਣ ਵਾਲੇ ਸਮਾਗਮ 'ਤੇ ਟਿਕੀਆਂ ਹੋਈਆਂ ਹਨ।
ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੀ ਸਿਆਸਤ ਦੇ ਨਾਮੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਅਤੇ ਸਾਥੀਆਂ ਸਮੇਤ ਮੁੜ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਤਰ੍ਹਾਂ ਪਾਰਟੀ ਤੋਂ ਵੱਖ ਹੋਏ ਆਗੂ ਮੁੜ ਤੋਂ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ।