ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਢਲਾਡਾ ਹਲਕੇ ਲਈ ਵੱਡਾ ਐਲਾਨ: ਆਹ ਵਾਲੇ ਆਗੂ ਨੂੰ ਬਣਾਇਆ ਹਲਕਾ ਇੰਚਾਰਜ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ ਸਿਆਸੀ ਪਾਰਟੀਆਂ ਵਿੱਚ ਅਹਿਮ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕੇ ਦੀ ਲੀਡਰਸ਼ਿਪ ਬਾਰੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਹਾਕਮਵਾਲਾ ਬੁਢਲਾਡਾ ਹਲਕੇ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੰਭਾਲਣਗੇ, ਜਦੋਂਕਿ ਸਾਬਕਾ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਪਾਰਟੀ ਦੇ ਇੱਕ ਵਚਨਬੱਧ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਹਲਕਾ ਬੁਢਲਾਡਾ ਦੇ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਆਗਾਮੀ ਚੋਣਾਂ ਵਿੱਚ ਉਮੀਦਵਾਰ ਵਜੋਂ ਕਾਮਯਾਬ ਬਣਾਉਣ ਲਈ ਸਮੂਹ ਹਲਕਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕਰ ਚੁੱਕੇ ਹਨ।
ਡਾ. ਨਿਸ਼ਾਨ ਸਿੰਘ ਦੀ ਵਾਪਸੀ ਤੋਂ ਬਾਅਦ ਸਥਿਤੀ ਕੀਤੀ ਸਪੱਸ਼ਟ:
ਦੱਸਣਯੋਗ ਹੈ ਕਿ ਬੁਢਲਾਡਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਕਰੀਬ ਦੋ ਮਹੀਨੇ ਪਹਿਲਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਬੀਤੇ ਬੁੱਧਵਾਰ ਨੂੰ ਉਨ੍ਹਾਂ ਨੇ ਇਹ ਕਹਿੰਦਿਆਂ ਮੁੜ ਸਰਗਰਮ ਸਿਆਸਤ ਵਿੱਚ ਵਾਪਸੀ ਦਾ ਐਲਾਨ ਕੀਤਾ ਸੀ ਕਿ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ। ਡਾ. ਨਿਸ਼ਾਨ ਸਿੰਘ ਦੀ ਵਾਪਸੀ ਤੋਂ ਬਾਅਦ ਹਲਕੇ ਦੀ ਕਮਾਨ ਨੂੰ ਲੈ ਕੇ ਪੈਦਾ ਹੋਈਆਂ ਕਿਆਸਅਰਾਈਆਂ 'ਤੇ ਵਿਰਾਮ ਲਗਾਉਂਦਿਆਂ ਪਾਰਟੀ ਪ੍ਰਧਾਨ ਨੇ ਬਲਵਿੰਦਰ ਸਿੰਘ ਹਾਕਮਵਾਲਾ ਦੇ ਹਲਕਾ ਇੰਚਾਰਜ ਬਣੇ ਰਹਿਣ ਦਾ ਐਲਾਨ ਕਰ ਦਿੱਤਾ ਹੈ।