ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਪੰਜਾਬ ਦੀਆਂ 2 ਵਿਧਾਨ ਸਭਾ ਸੀਟਾਂ ਹੋਈਆਂ ਖਾਲੀ, ਨੋਟੀਫਿਕੇਸ਼ਨ ਜਾਰੀ…
ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਦੀਆਂ ਦੋ ਪ੍ਰਮੁੱਖ ਸੀਟਾਂ ਅਧਿਕਾਰਤ ਤੌਰ 'ਤੇ ਖਾਲੀ ਹੋ ਗਈਆਂ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਗਏ ਹਨ।

2 ਨਵੰਬਰ 2026 ਨੂੰ ਜਾਰੀ ਹੋਇਆ ਨੋਟੀਫਿਕੇਸ਼ਨ
ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ 2 ਨਵੰਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ (15-Amritsar North) ਅਤੇ ਹਰਮੀਤ ਸਿੰਘ ਪਠਾਣਮਾਜਰਾ ਸਨੌਰ (114-Sanour) ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਸਨ।
ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਦੋਵਾਂ ਨੇਤਾਵਾਂ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 190(3)(b) ਤਹਿਤ 1 ਨਵੰਬਰ 2026 ਤੋਂ ਆਪਣੀ ਵਿਧਾਇਕੀ ਤੋਂ ਅਸਤੀਫ਼ੇ ਦਿੱਤੇ ਸਨ। ਇਨ੍ਹਾਂ ਅਸਤੀਫ਼ਿਆਂ ਨੂੰ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਨੇ 2 ਨਵੰਬਰ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਦੋਵੇਂ ਹਲਕੇ ਅਧਿਕਾਰਤ ਤੌਰ 'ਤੇ ਖਾਲੀ ਹੋ ਗਏ ਹਨ।
ਸਬੰਧਤ ਵਿਭਾਗਾਂ ਨੂੰ ਭੇਜੀ ਗਈ ਕਾਪੀ
ਇਹ ਨੋਟੀਫਿਕੇਸ਼ਨ ਪੰਜਾਬ ਵਿਧਾਨ ਸਭਾ ਦੇ ਸਕੱਤਰ ਆਰ. ਐੱਲ. ਖਟਾਨਾ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੀ ਕਾਪੀ ਚੋਣ ਕਮਿਸ਼ਨ ਆਫ਼ ਇੰਡੀਆ (ECI), ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਅਤੇ ਸਬੰਧਤ ਸਰਕਾਰੀ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ।
ਸੀਟਾਂ ਖਾਲੀ ਹੋਣ ਤੋਂ ਬਾਅਦ ਹੁਣ ਇਨ੍ਹਾਂ ਦੋਵਾਂ ਵਿਧਾਨ ਸਭਾ ਹਲਕਿਆਂ ਵਿੱਚ ਅਗਲੀ ਚੋਣ ਪ੍ਰਕਿਰਿਆ ਅਤੇ ਉਪ-ਚੋਣਾਂ (By-Elections) ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ।