PM ਮੋਦੀ ਦੇ ਜਨਮਦਿਨ ਮੌਕੇ MP ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਅਤੇ MP ਤਰੁਣ ਚੁੱਘ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅਰਦਾਸ ਕਰਨ ਲਈ ਰਾਜ ਸਭਾ ਮੈਂਬਰ ਤਰੁਣ ਚੁੱਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। PM ਮੋਦੀ ਦੇ ਜਨਮ ਦਿਨ ਦੇ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਜਿਸ ਤਰੀਕੇ ਨਾਲ ਸੰਕਲਪ ਲੈ ਕੇ ਚੱਲੇ ਹਨ ਦੇਸ਼ ਨੂੰ ਵਿਸ਼ਵ ਵਿੱਚ ਜਿਵੇਂ ਅੱਗੇ ਲੈਕੇ ਗਏ ਹਨ, ਉਸ ਦੀ ਅਰਦਾਸ ਕਰਨ ਆਏ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅਰਦਾਸ ਕਰਨ ਲਈ ਰਾਜ ਸਭਾ ਮੈਂਬਰ ਤਰੁਣ ਚੁੱਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। PM ਮੋਦੀ ਦੇ ਜਨਮ ਦਿਨ ਦੇ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਜਿਸ ਤਰੀਕੇ ਨਾਲ ਸੰਕਲਪ ਲੈ ਕੇ ਚੱਲੇ ਹਨ ਦੇਸ਼ ਨੂੰ ਵਿਸ਼ਵ ਵਿੱਚ ਜਿਵੇਂ ਅੱਗੇ ਲੈਕੇ ਗਏ ਹਨ, ਉਸ ਦੀ ਅਰਦਾਸ ਕਰਨ ਆਏ ਹਾਂ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ ਗਈ।
ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਸ਼ਾਂਤੀ ਲਈ ਵੀ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਤਰੁਣ ਚੁੱਘ ਨੇ ਪੰਜਾਬ ਅਤੇ ਦੇਸ਼ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਤੇ ਇਸ ਧਰਤੀ ਤੋਂ ਦੇਸ਼ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਨਾ ਮਹੱਤਵਪੂਰਨ ਹੈ। ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦੇ ਵੀ ਚਰਚਾ ਵਿੱਚ ਰਹੇ। ਪੰਜਾਬ ਨੂੰ ਨਸ਼ਾ ਮੁਕਤ ਤੇ ਵਿਕਾਸ ਦੇ ਰਾਹ ’ਤੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵਿਕਸਿਤ ਭਾਰਤ’ ਦਾ ਸੰਕਲਪ ਲਿਆ ਗਿਆ ਹੈ ਅਤੇ ਇਸ ਦੇ ਨਾਲ ਪੰਜਾਬ ਨੂੰ ਵੀ ਵਿਕਾਸ ਦੀ ਇਸ ਯਾਤਰਾ ਵਿੱਚ ਅੱਗੇ ਲਿਜਾਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵੀ ਗੁਰੂ ਮਹਾਰਾਜ ਦਾ ਆਸ਼ੀਰਵਾਦ ਮੰਗਿਆ।
PM ਮੋਦੀ ਦੇ ਜਨਮਦਿਨ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹੋਈ ਅਰਦਾਸ
ਉੱਧਰ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੰਗਰਾਂਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਵਿਸ਼ੇਸ਼ ਅਰਦਾਸ ਕੀਤੀ ਗਈ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਗੱਲ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੀ.ਐੱਮ. ਮੋਦੀ ਨੇ ਹਮੇਸ਼ਾ ਸਿੱਖ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ, ਜਿਸ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣਾ, ‘ਵੀਰ ਬਾਲ ਦਿਵਸ’ ਮਨਾਉਣਾ ਅਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਵਰਗੇ ਅਹਿਮ ਕਾਰਜ ਸ਼ਾਮਲ ਹਨ।
ਇਸ ਦੇ ਨਾਲ ਹੀ, ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਸਮੇਤ ਹੋਰ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਸੂਬੇ ਵਿੱਚੋਂ ਨਸ਼ਾ ਮੁਕਤੀ, ਕਰਜ਼ਾ ਰਾਹਤ ਅਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਆਗੂਆਂ ਨੂੰ ਉਮੀਦ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਪੰਜਾਬ ਨੂੰ ਵਿਕਾਸ ਦੀ ਲੀਹ 'ਤੇ ਅੱਗੇ ਵਧਾਉਣਗੀਆਂ।