ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਬਣਾਈ ਦੂਰੀ, ਜਾਣੋ ਕਿਉਂ ਦਿੱਤਾ ਅਸਤੀਫਾ

ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਚ ਵੱਡੇ ਫੇਰਬਦਲ ਦੇਖਣ ਨੂੰ ਮਿਲ ਰਹੇ ਹਨ। ਇਸ ਲੜੀ ਦੇ ਤਹਿਤ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੀ ਅਲਵਿਦਾ ਕਿਹਾ ਦਿੱਤਾ ਹੈ।

By:  Lajwinder Kaur November 4th 2026 04:20 PM -- Updated: November 4th 2026 04:27 PM

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra ) ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ 'ਤੇ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ।

4 ਨਵੰਬਰ 2026 ਨੂੰ ਪਟਿਆਲਾ ਵਿੱਚ ਜਾਰੀ ਆਪਣੇ ਬਿਆਨ ਵਿੱਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਅਤੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਹੋਏ ਸੰਘਰਸ਼ਾਂ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਹਾਲਾਂਕਿ, ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦਾ ਉਨ੍ਹਾਂ ਨੂੰ ਦੁੱਖ ਹੈ।

ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਵਿਰੋਧੀ ਧਿਰ ਦੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਸੀਮਤ ਹੋ ਕੇ ਰਹਿ ਗਈ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਇਸ ਲਈ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਦਾ ਮੇਲ ਨਾ ਹੋਣ ਕਾਰਨ ਲਿਆ ਫ਼ੈਸਲਾ

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਸਾਰੀਆਂ ਧਿਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਸੀ। ਇਸ ਅਪੀਲ 'ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ 'ਤੇ ਦਿੱਤੇ ਗਏ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ, ਵਿਚਾਰ ਅਤੇ ਕੰਮ ਕਰਨ ਦੀ ਸ਼ੈਲੀ ਆਪਸ ਵਿੱਚ ਮੇਲ ਨਹੀਂ ਖਾਂਦੀ। ਇਸੇ ਕਾਰਨ ਉਨ੍ਹਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ।

ਅੰਤ ਵਿੱਚ ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦੇ ਬਾਵਜੂਦ ਪੰਜਾਬ, ਪੰਥ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।

Related Post

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਝਟਕਾ! ਪ੍ਰੋ. ਚੰਦੂਮਾਜਰਾ ਦੇ ਪੁੱਤਰ ਹਰਿੰਦਰਪਾਲ ਸਿੰਘ ਨੇ ਵੀ ਸਮਰਥਕਾਂ ਸਮੇਤ ਛੱਡੀ ਪਾਰਟੀ
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਪੰਜਾਬ ਦੀਆਂ 2 ਵਿਧਾਨ ਸਭਾ ਸੀਟਾਂ ਹੋਈਆਂ ਖਾਲੀ, ਨੋਟੀਫਿਕੇਸ਼ਨ ਜਾਰੀ…
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ! ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕੀਤਾ ਸਵੀਕਾਰ
ਪੰਜਾਬ ਚੋਣਾਂ ਲਈ AAP ਦੀ ਦਿੱਲੀ 'ਚ ਅਹਿਮ ਮੀਟਿੰਗ ਅੱਜ, ਕੇਜਰੀਵਾਲ ਤੇ CM ਮਾਨ ਕਰਨਗੇ ਸ਼ਿਰਕਤ; ਉਮੀਦਵਾਰਾਂ ਦੀ ਪਹਿਲੀ ਸੂਚੀ 'ਤੇ ਹੋਵੇਗੀ ਚਰਚਾ
ਬਾਦਲ ਤੇ ਕਸ਼ਮੀਰ ਰਾਜਘਰਾਣੇ ਦਾ ਸ਼ਾਹੀ ਮਿਲਣ! ਚੰਡੀਗੜ੍ਹ 'ਚ ਮਨਪ੍ਰੀਤ ਬਾਦਲ ਦੀ ਧੀ ਰੀਆ ਦੇ ਰਿਸੈਪਸ਼ਨ 'ਚ ਪਹੁੰਚੇ ਦਿੱਗਜ ਨੇਤਾ, ਜਾਣੋ ਕੌਣ ਬਣਿਆ ਬਾਦਲ ਪਰਿਵਾਰ ਦਾ ਜਵਾਈ?
ਸਿਆਸਤ ‘ਚ ਮੱਚੀ ਹਲਚਲ! ਅਨੰਤ ਸਿੰਘ ਦੀ ਪਤਨੀ ਨੀਲਮ ਦੇਵੀ 'ਤੇ ਇੱਕ ਹੋਰ ਕਾਰਵਾਈ, ਖੋਹਿਆ ਗਿਆ ਰਾਜ ਮੰਤਰੀ ਦਾ ਦਰਜਾ

© Copyright Galactic Television & Communications Pvt. Ltd. 2026. All rights reserved.