ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਘਰ ਵਾਪਸੀ, ਸੁਖਬੀਰ ਬਾਦਲ ਨੇ ਮੁੜ SAD ‘ਚ ਕਰਵਾਇਆ ਸ਼ਾਮਲ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। 2027 ਚੋਣਾਂ ਤੋਂ ਪਹਿਲਾਂ ਹੀ ਸਿਆਸੀ ਹਲਚਲ ਰੋਜ਼ਾਨਾ ਦੇਖਣ ਨੂੰ ਮਿਲ ਰਹੀ ਹੈ। ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਇਸ ਲੜੀ ਦੇ ਤਹਿਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। 2027 ਚੋਣਾਂ ਤੋਂ ਪਹਿਲਾਂ ਹੀ ਸਿਆਸੀ ਹਲਚਲ ਰੋਜ਼ਾਨਾ ਦੇਖਣ ਨੂੰ ਮਿਲ ਰਹੀ ਹੈ। ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਇਸ ਲੜੀ ਦੇ ਤਹਿਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ।
ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ, ਲੋਕਾਂ ਦੀ ਨਬਜ਼ ਅਤੇ ਪੰਜਾਬ ਦੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਅਕਾਲੀ ਆਗੂਆਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ।
ਪੁੱਤਰ ਸਣੇ ਕਈ ਸਾਥੀਆਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾਂ
ਪ੍ਰੋ. ਚੰਦੂਮਾਜਰਾ ਦੀ ਵਾਪਸੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਚੰਦੂਮਾਜਰਾ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣ ਗਿਆ ਹੈ।