2027 ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਡਾ ਐਕਸ਼ਨ! ਇੱਕ ਹੋਰ ਉਮੀਦਵਾਰ ਦੇ ਨਾਂਅ ‘ਤੇ ਲਗਾਈ ਮੋਹਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਸ਼ੁਰੂ ਕਰ ਦਿੱਤਾ ਹੈ। ਪਾਰਟੀ ਨੇ ਮਜੀਠਾ ਹਲਕੇ ਤੋਂ ਭਾਈ ਪੱਪਲਪ੍ਰੀਤ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਉਹ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ ਅਤੇ ਇਸ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹਨ।

By:  Lajwinder Kaur August 22nd 2026 01:17 PM -- Updated: August 22nd 2026 01:31 PM

ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ਅਤੇ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਜੁੱਟੀਆਂ ਹੋਈਆਂ ਹਨ। ਇਸੇ ਸਿਆਸੀ ਸਰਗਰਮੀ ਦੇ ਚਲਦਿਆਂ, ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਆਉਣ ਵਾਲੀਆਂ ਚੋਣਾਂ ਲਈ ਇੱਕ ਹੋਰ ਅਹਿਮ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਾਰਟੀ ਵੱਲੋਂ ਹਲਕਾ ਮਜੀਠਾ (ਜ਼ਿਲ੍ਹਾ ਅੰਮ੍ਰਿਤਸਰ) ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਾਥੀ ਭਾਈ ਪੱਪਲਪ੍ਰੀਤ ਸਿੰਘ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਚੁੱਕੇ ਹਨ।

ਜਾਣਕਾਰੀ ਮੁਤਾਬਕ ਭਾਈ ਪੱਪਲਪ੍ਰੀਤ ਸਿੰਘ ਇਸ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹਨ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੀ ਗਈ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.