ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ 3 ਸ਼ਰਧਾਲੂ ਲਾਪਤਾ, ਜਾਣੋ ਕਿਵੇਂ ਹੋਏ ਗਾਇਬ…

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਸ਼ਰਧਾਲੂ ਲਾਪਤਾ ਹੋ ਗਏ ਹਨ। ਇਹ ਤਿੰਨੋਂ ਸ਼ਰਧਾਲੂ 22 ਨਵੰਬਰ ਨੂੰ ਪਾਕਿਸਤਾਨ ਗਏ ਜਥੇ ਵਿੱਚ ਸ਼ਾਮਲ ਸਨ।

By:  Lajwinder Kaur November 26th 2026 06:59 PM -- Updated: November 26th 2026 07:32 PM

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਸ਼ਰਧਾਲੂ ਲਾਪਤਾ ਹੋ ਗਏ ਹਨ। ਇਹ ਤਿੰਨੋਂ ਸ਼ਰਧਾਲੂ 22 ਨਵੰਬਰ ਨੂੰ ਪਾਕਿਸਤਾਨ ਗਏ ਜਥੇ ਵਿੱਚ ਸ਼ਾਮਲ ਸਨ। ਸ੍ਰੀ ਨਨਕਾਣਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਜਾਂਦੇ ਸਮੇਂ ਉਨ੍ਹਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਜਗ੍ਹਾ ਤੋਂ ਹੋਏ ਗਾਇਬ...ਜਥੇ ਵਿੱਚ ਚਿੰਤਾ ਦਾ ਮਾਹੌਲ ਬਣਿਆ

ਜਾਣਕਾਰੀ ਮੁਤਾਬਕ, ਭਾਰਤੀ ਸਿੱਖ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਲਈ ਰਵਾਨਾ ਹੋਣ ਵਾਲੇ ਸਨ। ਜਦੋਂ ਜਥੇ ਦੀਆਂ ਬੱਸਾਂ ਰਵਾਨਾ ਹੋਣ ਲੱਗੀਆਂ ਤਾਂ ਤਿੰਨ ਸ਼ਰਧਾਲੂ ਬੱਸਾਂ ਵਿੱਚ ਮੌਜੂਦ ਨਹੀਂ ਸਨ। ਇਸ ਤੋਂ ਬਾਅਦ ਜਥੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।

ਲਾਪਤਾ ਸ਼ਰਧਾਲੂਆਂ ਦੀ ਹੋਈ ਪਛਾਣ

ਲਾਪਤਾ ਹੋਏ ਤਿੰਨ ਸ਼ਰਧਾਲੂਆਂ ਦੀ ਪਛਾਣ ਬਿੱਕਰ ਸਿੰਘ ਪੁੱਤਰ ਗੁਰਦਾਸ ਰਾਮ, ਵਾਸੀ ਖੋਖੇਵਾਲ, ਫਿਲੌਰ (ਜਲੰਧਰ), ਵਿਕਰਮਜੀਤ ਸਿੰਘ ਪੁੱਤਰ ਕੁੰਦਨ, ਵਾਸੀ ਗੁਰੂ ਨਾਨਕ ਕਾਲੋਨੀ, ਤਰਨਤਾਰਨ ਅਤੇ ਹਰਪ੍ਰੀਤ ਸਿੰਘ ਪੁੱਤਰ ਕਵਲਜੀਤ ਸਿੰਘ, ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ।

ਮੁੱਢਲੀ ਜਾਣਕਾਰੀ ਮੁਤਾਬਕ, ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਤਿੰਨੋਂ ਸ਼ਰਧਾਲੂ ਪਾਕਿਸਤਾਨ ਵਿੱਚ ਆਪਣੇ ਜੱਦੀ ਪਿੰਡਾਂ ਜਾਂ ਪੁਰਾਣੀਆਂ ਯਾਦਾਂ ਨਾਲ ਜੁੜੀਆਂ ਥਾਵਾਂ ਦੇਖਣ ਲਈ ਜਥੇ ਤੋਂ ਵੱਖ ਹੋ ਕੇ ਕਿਸੇ ਹੋਰ ਪਾਸੇ ਚਲੇ ਗਏ ਹੋ ਸਕਦੇ ਹਨ। ਹਾਲਾਂਕਿ, ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਪਿਛਲੇ ਜਥੇ ਵਿੱਚ ਵੀ ਵੱਖ ਹੋ ਗਿਆ ਸੀ ਇੱਕ ਸ਼ਰਧਾਲੂ

ਜ਼ਿਕਰਯੋਗ ਹੈ ਕਿ ਪਿਛਲੇ ਜਥੇ ਦੌਰਾਨ ਵੀ ਇੱਕ ਬਜ਼ੁਰਗ ਸਿੱਖ ਸ਼ਰਧਾਲੂ ਜਥੇ ਤੋਂ ਵੱਖ ਹੋ ਗਿਆ ਸੀ। ਉਹ ਆਪਣੇ ਪੁਰਖਿਆਂ ਦੇ ਪਿੰਡ ਵਿੱਚ ਰੁਕ ਗਿਆ ਸੀ ਅਤੇ ਬਾਅਦ ਵਿੱਚ ਜਦੋਂ ਜਥਾ ਲਾਹੌਰ ਤੋਂ ਭਾਰਤ ਵਾਪਸ ਆਉਣ ਲਈ ਰਵਾਨਾ ਹੋਣ ਵਾਲਾ ਸੀ ਤਾਂ ਉਹ ਮੁੜ ਮਿਲ ਗਿਆ ਸੀ।

ਫਿਲਹਾਲ ਇਸ ਵਾਰ ਲਾਪਤਾ ਹੋਏ ਤਿੰਨੋਂ ਸ਼ਰਧਾਲੂਆਂ ਬਾਰੇ ਕੋਈ ਪੁਸ਼ਟੀਸ਼ੁਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੀ ਭਾਲ ਅਤੇ ਸਹੀ ਸਥਿਤੀ ਬਾਰੇ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Related Post

ਬਟਾਲਾ ਵਾਸੀਆਂ ਲਈ ਜ਼ਰੂਰੀ ਖ਼ਬਰ: ਕੱਲ੍ਹ ਰਾਤ 8 ਵਜੇ ਤੋਂ 8:15 ਵਜੇ ਤੱਕ ਰਹੇਗਾ 'ਬਲੈਕਆਊਟ', ਸਰਕਾਰੀ ਹਸਪਤਾਲ ਵਿਖੇ ਹੋਵੇਗੀ ਮੌਕ ਡਰਿੱਲ
ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ: ਵਾਰਡ ਇੰਚਾਰਜ ਸੈਂਕੜੇ ਸਾਥੀਆਂ ਸਮੇਤ ਮੁੜ ਕਾਂਗਰਸ ‘ਚ ਸ਼ਾਮਲ; ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਸਵਾਗਤ
ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ! ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ 431 ਰੁਪਏ ਪ੍ਰਤੀ ਕੁਇੰਟਲ ਰੇਟ
ਪੰਜਾਬ ਭਾਜਪਾ ਵੱਲੋਂ ਸੰਗਠਨ ਦਾ ਵਿਸਥਾਰ; 15 ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਰਾਜਪੁਰਾ ਦੀ ਸਿਆਸਤ 'ਚ ਵੱਡਾ ਉਲਟਫੇਰ: ਹਰਦਿਆਲ ਸਿੰਘ ਕੰਬੋਜ ਦੇ BJP 'ਚ ਸ਼ਾਮਲ ਹੋਣ ਮਗਰੋਂ ਜਗਦੀਸ਼ ਜੱਗਾ ਨੇ ਦਿਖਾਇਆ ਸ਼ਕਤੀ ਪ੍ਰਦਰਸ਼ਨ
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 25 IPS ਤੇ 6 PPS ਅਫ਼ਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.