Drug overdose ਕਾਰਨ ਇੱਕ ਹੋਰ ਨੌਜਵਾਨ ਦੀ ਮੌਤ...!

By:  Jitendra Baghel December 23rd 2025 04:53 PM

ਮੋਗਾ: ਨਸ਼ੇ ਦੀ ਓਵਰਡੋਜ਼ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਤਾਜ਼ਾ ਮਾਮਲਾ ਪਿੰਡ ਢੋਲੇਵਾਲਾ ਦਾ ਹੈ ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ 18 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਨੌਜਵਾਨ ਦਿਲਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼  ਲੈਣ ਕਰ ਕੇ ਮੌਤ ਹੋਈ ਹੈ। ਦਿਲਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦਿਲਪ੍ਰੀਤ ਸਿੰਘ ਮੌਤ ਨਾਲ ਪੂਰਾ ਪਿੰਡ ਸੋਗ ਦੀ ਲਹਿਰ ਹੈ। ਦਿਲਪ੍ਰੀਤ ਦੇ ਸਸਕਾਰ ਮੌਕੇ ਉਸ ਦੀਆਂ ਭੈਣਾਂ ਨੇ ਸਿਰ ’ਤੇ ਸਿਹਰਾ ਬੰਨ੍ਹ ਕੇ ਆਪਣੇ ਇਕਲੌਤੇ ਭਰਾ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦ੍ਰਿਸ਼ ਵੇਖ ਕੇ ਸਾਰੀਆਂ ਦੀਆਂ ਅੱਖਾ ਨਮ ਹੋ ਗਈਆਂ।

ਪਿੰਡ ਵਿੱਚ ਮਿਲ ਰਿਹਾ ਸ਼ਰੇਆਮ ਨਸ਼ਾ

ਪਿੰਡ ਵਾਸੀਆਂ ਨੇ ਪੰਜਾਬ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕਾਸੋ ਸਰਚ ਅਪਰੇਸ਼ਨਾਂ ਅਤੇ ਟੋਲੀਆਂ ਬਣਾ ਕੇ ਗੇੜੇ ਕੱਢਣ ਨਾਲ ਕੁਝ ਨਹੀਂ ਹੋ ਰਿਹਾ। ਨਸ਼ਾ ਤਾਂ ਪਿੰਡ ਵਿਚ ਸ਼ਰੇਆਮ ਮਿਲ ਰਿਹਾ ਹੈ। ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।

ਪੰਜਾਬ 'ਚ ਨਸ਼ਾ ਖ਼ਤਮ ਕਰਨ ਦੀ ਅਪੀਲ

ਮ੍ਰਿਤਕ ਦਿਲਪ੍ਰੀਤ ਦੀ ਮਾਂ ਅਤੇ ਦਾਦੀ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਅਪੀਲ ਕਰਦਿਆਂ ਕਿਹਾ ਕਿ ਚਿੱਟੇ ਵਰਗੇ ਨਸ਼ੇ ਨੂੰ ਪੰਜਾਬ ਵਿਚੋਂ ਖ਼ਤਮ ਕੀਤਾ ਜਾਵੇ, ਤਾਂ ਜੋ ਹੋਰ ਮਾਵਾਂ ਦੇ ਪੁੱਤ ਇਸ ਨਸ਼ੇ ਦੀ ਭੇਟ ਨਾ ਚੜ੍ਹਨ।

Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.