ਆਮ ਆਦਮੀ ਪਾਰਟੀ ਦਾ ਵੱਡਾ ਐਕਸ਼ਨ: ਪੰਜਾਬ ਯੂਥ ਵਿੰਗ ਦੇ 190 ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ

AAP ਪੰਜਾਬ ਨੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਸਬੰਧੀ ਇੱਕ ਵਿਸਤ੍ਰਿਤ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕੁੱਲ 190 ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

By:  Lajwinder Kaur July 24th 2026 02:25 PM -- Updated: July 24th 2026 02:41 PM

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਸਬੰਧੀ ਇੱਕ ਵਿਸਤ੍ਰਿਤ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕੁੱਲ 190 ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੋਸ਼ਲ ਮੀਡੀਆ ਰਾਹੀਂ ਕੀਤਾ ਗਿਆ ਐਲਾਨ

ਆਮ ਆਦਮੀ ਪਾਰਟੀ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਿਯੁਕਤੀਆਂ ਦੀਆਂ ਇਹ ਲਿਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਸੋਸ਼ਲ ਮੀਡੀਆ 'ਤੇ ਲਿਖਦਿਆਂ ਕਿਹਾ, "ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁਭਕਾਮਨਾਵਾਂ।"

ਜਾਰੀ ਕੀਤੀ ਗਈ ਇਸ ਲਿਸਟ ਵਿੱਚ ਕੁੱਲ 190 ਨਵੇਂ ਆਗੂਆਂ ਦੇ ਨਾਮ ਸ਼ਾਮਲ ਹਨ, ਜੋ ਆਉਣ ਵਾਲੇ ਸਮੇਂ ਵਿੱਚ ਯੂਥ ਵਿੰਗ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।


ਪਾਰਟੀ ਨੇ ਜਤਾਈ ਵੱਡੀ ਉਮੀਦ

ਨਿਯੁਕਤੀਆਂ ਦਾ ਐਲਾਨ ਕਰਦਿਆਂ ਪਾਰਟੀ ਹਾਈਕਮਾਂਡ ਨੇ ਸਾਰੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਨੌਜਵਾਨ ਵਰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਪਾਰਟੀ ਨੂੰ ਪੂਰੀ ਉਮੀਦ ਹੈ ਕਿ ਇਹ ਸਾਰੇ ਨਵੇਂ ਅਹੁਦੇਦਾਰ ਆਪਣੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਨਾਲ ਹੀ, ਇਹ ਨੌਜਵਾਨ ਆਗੂ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Related Post

DC ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ, ਪੰਜਾਬ ਭਰ ‘ਚ ਸਰਕਾਰੀ ਕੰਮਕਾਜ ਠੱਪ, ਦਫਤਰਾਂ ‘ਚ ਲੋਕ ਖੱਜਲ ਖੁਆਰ….
ਅਦਾਕਾਰ ਰੱਬੀ ਕੰਧੋਲਾ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਲ, ਪਾਰਟੀ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ
ਪੰਜਾਬ ਦੇ 23 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ, ਕੁਝ ਇਲਾਕਿਆਂ ‘ਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ AI ਦੀ ਪੜ੍ਹਾਈ ਕਰਵਾਈ ਜਾਏਗੀ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂਆਤ
ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਪੰਜਾਬ ਭਰ ‘ਚ ਟੋਲ ਪਲਾਜ਼ੇ ਫ਼੍ਰੀ
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ….

© Copyright Galactic Television & Communications Pvt. Ltd. 2026. All rights reserved.