AAP ਨੇ ਚੋਣਾਂ ਲਈ ਖਿੱਚ ਲਈ ਤਿਆਰੀ! ਹਾਈਕਮਾਂਡ ਨੇ ਇਸ ਆਗੂ ਨੂੰ ਹਲਕਾ ਇੰਚਾਰਜ ਬਣਾ ਸੌਂਪੀ ਵੱਡੀ ਜ਼ਿੰਮੇਵਾਰੀ

ਲਓ ਜੀ ਆਪ ਵੱਲੋਂ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਹੈ। ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜੀ ਹਾਂ ਆਗੂ ਪਰਮਿੰਦਰ ਸਿੰਘ ਗੋਲਡੀ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

By:  Lajwinder Kaur September 2nd 2026 04:45 PM -- Updated: September 2nd 2026 05:06 PM

2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਹੈ। ਇਸੀ ਲੜੀ ਤਹਿਤ ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਨਿਕ ਨਿਯੁਕਤੀ ਕੀਤੀ ਹੈ। ਪਾਰਟੀ ਹਾਈਕਮਾਂਡ ਵੱਲੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਵਿਧਾਨ ਸਭਾ ਹਲਕੇ (Kharar Assembly Constituency) ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਵੱਲੋਂ ਦਿੱਤੀਆਂ ਸ਼ੁਭਕਾਮਨਾਵਾਂ

ਆਪ ਨੇ ਆਪਣੇ ਆਫੀਸ਼ੀਅਲ ਫੇਸਬੁੱਕ ਪੇਜ਼ ਉੱਤੇ ਪੱਤਰ ਜਾਰੀ ਕਰਦੇ ਹੋਏ ਲਿਖਿਆ ਹੈ- ਆਮ ਆਦਮੀ ਪਾਰਟੀ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕਰਦੀ ਹੈ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ..

ਅਧਿਕਾਰਤ ਆਦੇਸ਼ ਅਤੇ ਪ੍ਰਮੁੱਖ ਆਗੂਆਂ ਦੇ ਦਸਤਖ਼ਤ

ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਦਫ਼ਤਰ (ਸੈਕਟਰ 39-ਏ, ਚੰਡੀਗੜ੍ਹ) ਵੱਲੋਂ 2 ਸਤੰਬਰ 2026 ਨੂੰ ਇਹ ਅਧਿਕਾਰਤ ਐਲਾਨਨਾਮਾ (Ref: AAP-PB/09-02/229) ਜਾਰੀ ਕੀਤਾ ਗਿਆ। ਇਸ ਨਿਯੁਕਤੀ ਪੱਤਰ ਉੱਤੇ ਪੰਜਾਬ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ (Manish Sisodia) ਅਤੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਦੇ ਦਸਤਖ਼ਤ ਹਨ।

ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਇਸ ਨਿਯੁਕਤੀ ਪੱਤਰ ਦੀਆਂ ਕਾਪੀਆਂ ਪਾਰਟੀ ਦੇ ਰਾਸ਼ਟਰੀ ਕਨਵੀਨਰ, ਰਾਸ਼ਟਰੀ ਸਕੱਤਰ, ਰਾਸ਼ਟਰੀ ਖਜ਼ਾਨਚੀ ਅਤੇ ਪੰਜਾਬ ਦੇ ਸੂਬਾ ਸਹਿ-ਪ੍ਰਭਾਰੀ ਨੂੰ ਵੀ ਸੂਚਨਾ ਅਤੇ ਅਗਲੇਰੀ ਕਾਰਵਾਈ ਲਈ ਭੇਜੀਆਂ ਗਈਆਂ ਹਨ।


Related Post

ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ
SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ
ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ! ਜਲਦ ਆਵੇਗੀ ਚੋਣ ਕਮਿਸ਼ਨ ਦੀ ਟੀਮ, ਸਿਆਸੀ ਪਾਰਟੀਆਂ ਪੱਬਾਂ ਭਾਰ…
ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧੇਗੀ ਠੰਢ, ਅੱਜ ਮੌਸਮ ਰਹੇਗਾ ਖੁਸ਼ਕ; ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ; ਰੋਪੜ ‘ਚ 32.7 ਡਿਗਰੀ ਦਰਜ

© Copyright Galactic Television & Communications Pvt. Ltd. 2026. All rights reserved.