ਪੰਜਾਬ 2027 ਚੋਣਾਂ ਨੂੰ ਲੈ ਕੇ ‘ਆਪ’ ਨੇ ਖਿੱਚੀ ਤਿਆਰੀ, ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਦੇਖੋ ਸੂਚੀ

ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਲਗਾਤਾਰ ਤੇਜ਼ ਹੋ ਰਹੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲੈਂਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

By:  Lajwinder Kaur September 17th 2026 03:32 PM -- Updated: September 17th 2026 04:07 PM

ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਲਗਾਤਾਰ ਤੇਜ਼ ਹੋ ਰਹੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲੈਂਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਹਾਈਕਮਾਂਡ ਵੱਲੋਂ ਸੂਬੇ ਦੇ ਦੋ ਮਹੱਤਵਪੂਰਨ ਵਿਧਾਨ ਸਭਾ ਹਲਕਿਆਂ - ਸਮਾਣਾ ਅਤੇ ਸ਼ਾਹਕੋਟ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਜਾਰੀ ਕੀਤੀ ਗਈ ਅਧਿਕਾਰਤ ਸੂਚੀ ਅਨੁਸਾਰ:

ਸਮਾਣਾ ਹਲਕਾ: ਸੁਰਜੀਤ ਸਿੰਘ ਰੱਖੜਾ (Surjit Singh Rakhra) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸ਼ਾਹਕੋਟ ਹਲਕਾ: ਬਲਬੀਰ ਸਿੰਘ (ਪਾਲਾ ਜਲਾਲਪੁਰ) (Balvir Singh (Pala Jalalpur)) ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਨਿਯੁਕਤੀਆਂ ਪੰਜਾਬ 'ਚ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਟੇਟ ਪ੍ਰਧਾਨ ਅਮਨ ਅਰੋੜਾ ਦੇ ਹਸਤਾਖ਼ਰਾਂ ਹੇਠ ਜਾਰੀ ਕੀਤੀਆਂ ਗਈਆਂ ਹਨ। ਪਾਰਟੀ ਲੀਡਰਸ਼ਿਪ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਮੀਦ ਜਤਾਈ ਹੈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।


Related Post

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ, ਮਿਲੇ ਨਵੇਂ ਅਹੁਦੇ
ਅਕਾਲੀ ਦਲ ਨੂੰ ਵੱਡਾ ਝਟਕਾ! ਬੁਢਲਾਡਾ ਤੋਂ ਹਲਕਾ ਇੰਚਾਰਜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪੰਜਾਬ ਦੇ ਕਈ ਸ਼ਹਿਰਾਂ ‘ਚ ਛਮ-ਛਮ ਬਾਰਿਸ਼, ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ
ਆਪ ਨੂੰ ਵੱਡਾ ਝਟਕਾ! ਪੰਜਾਬ ‘ਚ ਭਾਜਪਾ ਹੋਈ ਹੋਰ ਮਜ਼ਬੂਤ; ਫਰੀਦਕੋਟ ਤੇ ਬਠਿੰਡਾ ਤੋਂ ਕਈ ਸੀਨੀਅਰ ਆਗੂ ਪਾਰਟੀ 'ਚ ਹੋਏ ਸ਼ਾਮਿਲ
ਪੰਜਾਬ ‘ਚ ED ਦਾ ਵੱਡਾ ਐਕਸ਼ਨ! ਪਟਿਆਲਾ ਦੇ ਨਾਮੀ ਸ਼ੋਅਰੂਮਾਂ ‘ਤੇ ਰੇਡ, ਮੋਹਾਲੀ ਵੀ ਪਹੁੰਚੀ ਟੀਮ; ਦਸਤਾਵੇਜ਼ ਤੇ ਕੰਪਿਊਟਰ ਰਿਕਾਰਡ ਦੀ ਜਾਂਚ ਜਾਰੀ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਕਸ਼ਨ! ਇਸ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ…

© Copyright Galactic Television & Communications Pvt. Ltd. 2026. All rights reserved.