ਪਿੰਡ ਲੱਖੂਵਾਲ 'ਚ AAP ਨੂੰ ਮਿਲਿਆ ਹੁੰਗਾਰਾ, ਅਮਰੀਕ ਸਿੰਘ USA ਵਾਲੇ ਪਰਿਵਾਰ ਸਮੇਤ ਕਾਂਗਰਸ ਛੱਡ 'ਆਪ' 'ਚ ਹੋਏ ਸ਼ਾਮਲ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਅਜਨਾਲਾ ਦੇ ਪਿੰਡ ਲੱਖੂਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਅਮਰੀਕ ਸਿੰਘ USA ਵਾਲੇ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਅਜਨਾਲਾ ਦੇ ਪਿੰਡ ਲੱਖੂਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਅਮਰੀਕ ਸਿੰਘ USA ਵਾਲੇ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਅਮਰੀਕ ਸਿੰਘ USA ਵਾਲੇ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ।
ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ।
2027 ਦੀਆਂ ਚੋਣਾਂ ਲਈ ਪਾਰਟੀ ਵੱਲੋਂ ਤਿਆਰੀਆਂ ਜਾਰੀ
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਦਿੱਤਾ ਭਰੋਸਾ
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਮਰੀਕ ਸਿੰਘ USA ਵਾਲੇ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਇਸੇ ਕਾਰਨ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਹਰ ਪੱਧਰ 'ਤੇ ਪਾਰਟੀ ਦਾ ਸਾਥ ਦੇਣਗੇ।