ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਹਲਕਾ ਸ਼ੁਤਰਾਣਾ ਦੇ ਕਈ ਪ੍ਰਮੁੱਖ ਆਗੂ ਅਕਾਲੀ ਦਲ 'ਚ ਸ਼ਾਮਲ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਦਲ-ਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ।

By:  Lajwinder Kaur November 7th 2026 03:23 PM -- Updated: November 7th 2026 03:31 PM

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਦਲ-ਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੌਰਾਨ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ। ਹਲਕੇ ਦੇ ਘੱਗਾ ਵਿਖੇ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਪ੍ਰਮੁੱਖ ਆਗੂ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਪਾਰਟੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦਾ ਪੱਲਾ ਫੜਿਆ।

ਇਹ ਪ੍ਰਮੁੱਖ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਅਮਨਦੀਪ ਸਿੰਘ ਘੱਗਾ, ਯੂਥ ਪ੍ਰਧਾਨ ਬਾਜ਼ੀਗਰ ਮਹਾਂ ਸਭਾ ਆਲ ਇੰਡੀਆ, ਜਸਵੰਤ ਸਿੰਘ, ਵਾਈਸ ਪ੍ਰਧਾਨ ਨਗਰ ਕੌਂਸਲ ਘੱਗਾ, ਵਿੱਕੀ ਐਮ.ਸੀ. ਘੱਗਾ ਅਤੇ ਗੁਰਦੀਪ ਸਿੰਘ ਬਿੱਟੀ, ਸਾਬਕਾ ਪ੍ਰਧਾਨ ਨਗਰ ਪੰਚਾਇਤ ਘੱਗਾ ਅਤੇ ਐਨ.ਆਈ.ਐੱਸ. ਕੋਚ ਸ਼ਾਮਲ ਹਨ।

ਅਕਾਲੀ ਦਲ ਵੱਲੋਂ ਨਵੇਂ ਆਗੂਆਂ ਦਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਜੁੜਨ ਨਾਲ ਹਲਕਾ ਸ਼ੁਤਰਾਣਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਦਲ ਬਦਲਣ ਦਾ ਸਿਲਸਿਲਾ ਵੀ ਜਾਰੀ ਹੈ।

Related Post

ਪਿੰਡ ਲੱਖੂਵਾਲ 'ਚ AAP ਨੂੰ ਮਿਲਿਆ ਹੁੰਗਾਰਾ, ਅਮਰੀਕ ਸਿੰਘ USA ਵਾਲੇ ਪਰਿਵਾਰ ਸਮੇਤ ਕਾਂਗਰਸ ਛੱਡ 'ਆਪ' 'ਚ ਹੋਏ ਸ਼ਾਮਲ
ਪੰਜਾਬ ਭਾਜਪਾ ਸੰਗਠਨ 'ਚ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, OBC ਮੋਰਚੇ ਦੇ 33 ਜ਼ਿਲ੍ਹਿਆਂ ਦੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦਾ ਐਲਾਨ
ਪਰਵਿੰਦਰ ਝੋਟਾ ਮਾਮਲੇ ‘ਚ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਮਿਲੇਗੀ ਸਰਕਾਰੀ ਨੌਕਰੀ, 6 ਨਵੰਬਰ ਨੂੰ PGI 'ਚ ਹੋਵੇਗਾ ਪੋਸਟਮਾਰਟਮ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ, ਅਸ਼ੋਕ ਸ਼ਰਮਾ ਸਾਥੀਆਂ ਸਮੇਤ ਪਾਰਟੀ 'ਚ ਹੋਏ ਸ਼ਾਮਲ
ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ: DA 'ਚ 3% ਕਿਸ਼ਤ ਜਾਰੀ, 8 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਕਾਰਵਾਈ! ਨਾਮੀ ਆਗੂ ਨੂੰ ਨੋਟਿਸ ਕੀਤਾ ਜਾਰੀ, ਮੰਗਿਆ ਜਵਾਬ

© Copyright Galactic Television & Communications Pvt. Ltd. 2026. All rights reserved.