‘ਆਪ’ ਵੱਲੋਂ PUCSC ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ ਦੋ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ ਕੀਤਾ ਨਿਯੁਕਤ...

ਆਮ ਆਦਮੀ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਚੋਣਾਂ ਲਈ ਆਪਣੇ ਵਿਦਿਆਰਥੀ ਵਿੰਗ ASAP ਦੇ ਇੰਚਾਰਜ ਵਜੋਂ MP ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਨਿਯੁਕਤ ਕੀਤਾ ਹੈ।

By:  Lajwinder Kaur August 12th 2026 12:27 PM -- Updated: August 12th 2026 12:38 PM

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਆਉਣ ਵਾਲੀਆਂ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਚੋਣਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ 'ਏ.ਐਸ.ਏ.ਪੀ.' (ASAP) ਲਈ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਨਿਯੁਕਤੀ ਦੇ ਵੇਰਵੇ: ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ (ਨੰਬਰ: AAP-PB/08-26/101) ਰਾਹੀਂ ਇਸ ਗੱਲ ਦਾ ਐਲਾਨ ਕੀਤਾ ਗਿਆ ਹੈ।

ਜ਼ਿੰਮੇਵਾਰੀ: ਇਹ ਦੋਵੇਂ ਆਗੂ ਪੀ.ਯੂ. ਚੋਣਾਂ ਲਈ 'ਆਪ' ਦੇ ਵਿਦਿਆਰਥੀ ਵਿੰਗ ਦੀ ਅਗਵਾਈ ਕਰਨਗੇ ਅਤੇ ਰਣਨੀਤੀ ਤਿਆਰ ਕਰਨਗੇ।

ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਦੋਵਾਂ ਆਗੂਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ

ਇਹ ਨਿਯੁਕਤੀਆਂ ‘ਆਪ’ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐੱਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ’ਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐੱਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 'ਏਐੱਸਏਪੀ ਦੀ ਸੂਬਾ ਟੀਮ ਨੇ ਆਪਣੇ ਸੀਨੀਅਰ ਤੇ ਪੁਰਾਣੇ ਅਹੁਦੇਦਾਰਾਂ ਨਾਲ ਚੋਣਾਂ ਦੇ ਸਬੰਧ ’ਚ ਇਕ ਵਿਸਥਾਰਤ ਮੀਟਿੰਗ ਕੀਤੀ ਹੈ ਤੇ ਵਿਦਿਆਰਥੀਆਂ ’ਚ ਪਾਰਟੀ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਸਭ ਮਿਲ ਕੇ ਕੰਮ ਕਰਨਗੇ।

© Copyright Galactic Television & Communications Pvt. Ltd. 2026. All rights reserved.