ਆਪ ਪੰਜਾਬ ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ: ਪਾਰਟੀ ਦਾ ਪੱਖ ਰੱਖਣ ਲਈ ਬੁਲਾਰਿਆਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ (AAP) ਪੰਜਾਬ ਨੇ ਮੀਡੀਆ ਵਿੱਚ ਪਾਰਟੀ ਦਾ ਪੱਖ ਰੱਖਣ ਲਈ 16 ਰਾਜ ਪੱਧਰੀ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ।

By:  Lajwinder Kaur August 22nd 2026 04:10 PM -- Updated: August 22nd 2026 04:15 PM

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੂਬੇ ਵਿੱਚ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਰੱਖਣ ਲਈ ਰਾਜ ਪੱਧਰੀ ਬੁਲਾਰਿਆਂ (Spokespersons) ਅਤੇ ਟੀਵੀ ਪੈਨਲਿਸਟਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਐਲਾਨ ਵਿੱਚ ਕੁੱਲ ਆਗੂਆਂ ਨੂੰ ਇਸ ਜ਼ਿੰਮੇਵਾਰੀ ਲਈ ਚੁਣਿਆ ਗਿਆ ਹੈ, ਜੋ ਵੱਖ-ਵੱਖ ਮੰਚਾਂ 'ਤੇ ਪਾਰਟੀ ਦੀ ਨੁਮਾਇੰਦਗੀ ਕਰਨਗੇ।  

ਸੂਚੀ ਵਿੱਚ ਪ੍ਰਮੁੱਖ ਆਗੂ ਸ਼ਾਮਲ

ਪਾਰਟੀ ਦੇ ਐਲਾਨ ਮੁਤਾਬਕ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ ਅਤੇ ਜਗਦੀਪ ਗੋਲਡੀ ਕੰਬੋਜ ਸਮੇਤ ਕਈ ਪ੍ਰਮੁੱਖ ਆਗੂਆਂ ਦੇ ਨਾਮ ਸ਼ਾਮਲ ਹਨ। ਇਹ ਸਾਰੇ ਆਗੂ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਜਨਤਾ ਤੱਕ ਪਹੁੰਚਾਉਣਗੇ।  

ਚੋਟੀ ਦੇ ਆਗੂਆਂ ਦੇ ਹਨ ਦਸਤਖ਼ਤ

ਪਾਰਟੀ ਵੱਲੋਂ ਜਾਰੀ ਕੀਤੇ ਗਏ ਇਸ ਅਧਿਕਾਰਤ ਪੱਤਰ ਉੱਤੇ ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਮੌਜੂਦ ਹਨ।  

ਮੀਡੀਆ ਅਤੇ ਟੀਵੀ ਡਿਬੇਟਾਂ ਵਿੱਚ ਹੋਵੇਗੀ ਅਹਿਮ ਭੂਮਿਕਾ

ਇਸ ਨਵੀਂ ਸੂਚੀ ਦੇ ਸਾਹਮਣੇ ਆਉਣ ਨਾਲ ਪਾਰਟੀ ਨੇ ਸੂਬੇ ਵਿੱਚ ਟੀਵੀ ਡਿਬੇਟਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਹੋਰ ਜਨਤਕ ਮੰਚਾਂ ਲਈ ਆਪਣੀ ਰਣਨੀਤੀ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਸੂਚੀ ਵਿੱਚ ਸ਼ਾਮਲ ਇਹ ਬੁਲਾਰੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਿਆਸੀ ਅਤੇ ਲੋਕ ਹਿੱਤ ਦੇ ਮੁੱਦਿਆਂ 'ਤੇ ਵਿਰੋਧੀ ਧਿਰਾਂ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਪਾਰਟੀ ਦਾ ਅਧਿਕਾਰਤ ਪੱਖ ਬਾਖ਼ੂਬੀ ਪੇਸ਼ ਕਰਨਗੇ।

ਇੱਥੇ ਦੇਖੋ ਲਿਸਟ:

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.