AAP ਵੱਲੋਂ ਚੋਣਾਂ ਨੂੰ ਲੈ ਕੇ ਵੱਡਾ ਧਮਾਕਾ! 40 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਜਾਣੋ CM ਮਾਨ ਕਿੱਥੋਂ ਲੜਣਗੇ ਚੋਣ…

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

By:  Lajwinder Kaur October 31st 2026 12:16 PM -- Updated: October 31st 2026 12:29 PM

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 40 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਫਾਈਨਲ ਹੋ ਗਏ ਹਨ ਅਤੇ ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।

ਜਾਣੋ ਸੀਐਮ ਮਾਨ ਕਿੱਥੋ ਲੜਣਗੇ ਚੋਣ

ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਲੰਘੇ ਦਿਨ ਹੋਈ ਸੀ ਹਾਈਕਮਾਨ ਦੇ ਨਾਲ ਮੀਟਿੰਗ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਹੋਈ ਸੀ। ਇਹ ਮੀਟਿੰਗ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਸ਼ਾਮਲ ਹੋਏ ਸਨ।

40 ਉਮੀਦਵਾਰਾਂ ਦੇ ਨਾਮਾਂ 'ਤੇ ਲੱਗੀ ਮੋਹਰ

ਮੀਟਿੰਗ ਦੌਰਾਨ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਸੀ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਕੀਤੀ ਜਾਵੇਗੀ। ਹੁਣ ਪਾਰਟੀ ਨੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।




Related Post

ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ! 1 ਨਵੰਬਰ ਨੂੰ ਖਾਤਿਆਂ 'ਚ ਆਵੇਗੀ ₹3,000 ਤੋਂ ₹4,500 ਤੱਕ ਦੀ ਰਾਸ਼ੀ, ਅਮਨ ਅਰੋੜਾ ਨੇ ਦਿੱਤੀ ਜਾਣਕਾਰੀ
AAP ਹੋਈ ਹੋਰ ਮਜ਼ਬੂਤ! ਪਿੰਡ ਮਾਝੀ ਤੋਂ ਕਈ ਪਰਿਵਾਰਾਂ ਨੇ ਫੜ੍ਹਿਆ ‘ਆਪ’ ਦਾ ਪੱਲਾ, ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਾਰਟੀ ‘ਚ ਕਰਵਾਇਆ ਸ਼ਾਮਿਲ
AAP ਨੇ ਖਿੱਚੀ ਚੋਣਾਂ ਦੀ ਤਿਆਰੀ...ਉਮੀਦਵਾਰਾਂ ਦੀ ਪਹਿਲੀ ਲਿਸਟ 'ਤੇ ਲੱਗੀ ਮੋਹਰ: CM ਮਾਨ ਦਾ ਵੱਡਾ ਐਲਾਨ; ਕੱਲ੍ਹ ਜਾਰੀ ਹੋਵੇਗੀ ਸੂਚੀ
ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਬਲ! ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ 200 ਨੌਜਵਾਨ ਕਾਂਗਰਸ 'ਚ ਸ਼ਾਮਲ
ਅਕਾਲੀ ਦਲ ‘ਵਾਰਿਸ ਪੰਜਾਬ’ ਦੀ ਵੱਡੀ ਕਾਰਵਾਈ, 5 ਆਗੂ ‘ਤੇ ਡਿੱਗੀ ਗਾਜ਼; ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ...
ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਤੇ ਹਨੇਰੀ ਦਾ ਅਲਰਟ, ਗੜ੍ਹੇ ਪੈਣ ਦੀ ਵੀ ਸੰਭਾਵਨਾ

© Copyright Galactic Television & Communications Pvt. Ltd. 2026. All rights reserved.