AAP ਹੋਈ ਹੋਰ ਮਜ਼ਬੂਤ! ਪਿੰਡ ਮਾਝੀ ਤੋਂ ਕਈ ਪਰਿਵਾਰਾਂ ਨੇ ਫੜ੍ਹਿਆ ‘ਆਪ’ ਦਾ ਪੱਲਾ, ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਾਰਟੀ ‘ਚ ਕਰਵਾਇਆ ਸ਼ਾਮਿਲ
2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਪੱਬਾਂ ਭਾਰ ਹੋਈ ਪਈ ਹੈ। ਵੱਡੀ ਗਿਣਤੀ ਦੇ ਵਿੱਚ ਲੋਕ ਆਪ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਪਰਿਵਾਰ ਅਤੇ ਸਾਥੀਆਂ ਦਾ ਸਵਾਗਤ
2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਹਲਚਲ ਤੇਜ਼ ਹੋਈ ਪਈ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਪੱਬਾਂ ਭਾਰ ਹੋਈ ਪਈ ਹੈ। ਵੱਡੀ ਗਿਣਤੀ ਦੇ ਵਿੱਚ ਲੋਕ ਆਪ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਪਰਿਵਾਰ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਵਰਕਰ ਅਤੇ ਸਾਥੀ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਅਤੇ ਪਿੰਡਾਂ ਦੀਆਂ ਲੋੜਾਂ ਨੂੰ ਸਮਝਣ ਵਾਲੇ ਲੋਕਾਂ ਦੇ ਪਾਰਟੀ ਨਾਲ ਜੁੜਨ ਨਾਲ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਿੰਡ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦੇ ਸੁਝਾਵਾਂ ਅਤੇ ਤਜਰਬੇ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਸਾਰਿਆਂ ਨੂੰ ਨਾਲ ਲੈ ਕੇ ਲੋਕ ਭਲਾਈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਸਰਪੰਚ ਕਰਨੈਲ ਸਿੰਘ ਅਤੇ ਹਲਕਾ ਸੰਗਠਨ ਇੰਚਾਰਜ ਤੇ ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ ਨਕਟੇ ਵੀ ਮੌਜੂਦ ਸਨ।