ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ; 4 IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਤਾਇਨਾਤੀ?

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਾਰੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

By:  Lajwinder Kaur August 12th 2026 08:04 AM -- Updated: August 12th 2026 08:43 AM

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕਰਦਿਆਂ ਚਾਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਹਨ। ਕਾਰਲਾ ਵਿਭਾਗ (ਪਰਸੋਨਲ ਡਿਪਾਰਟਮੈਂਟ) ਦੀ ਆਈ.ਏ.ਐਸ. ਸ਼ਾਖਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਤੁਰੰਤ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵਰੁਣ ਰੂਜਮ ਨੂੰ ਮਿਲਿਆ ਇਸ ਵਿਭਾਗ ਦਾ ਵਾਧੂ ਚਾਰਜ

ਆਈ.ਏ.ਐਸ. ਅਧਿਕਾਰੀ ਵਰੁਣ ਰੂਜਮ ਮੌਜੂਦਾ ਸਮੇਂ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਹਨ। ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ-ਨਾਲ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। 

ਆਈ.ਏ.ਐਸ. ਅਧਿਕਾਰੀ ਸਾਖ਼ੀ ਸਾਹਨੀ ਵਿਸ਼ੇਸ਼ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਨੋਡਲ ਅਧਿਕਾਰੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ। ਹੁਣ ਉਨ੍ਹਾਂ ਨੂੰ ਆਪਣੇ ਮੌਜੂਦਾ ਚਾਰਜ ਦੇ ਨਾਲ ਡਾਇਰੈਕਟਰ, ਖੇਡ ਅਤੇ ਯੁਵਾ ਸੇਵਾਵਾਂ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਆਈ.ਏ.ਐਸ. ਅਧਿਕਾਰੀ ਸੰਦੀਪ ਰਿਸ਼ੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਦੇ ਨਾਲ-ਨਾਲ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਨਿਕਾਸ ਕੁਮਾਰ ਦੀ ਜਗ੍ਹਾ ਇਹ ਜ਼ਿੰਮੇਵਾਰੀ ਸੰਭਾਲਣਗੇ। ਆਈ.ਏ.ਐਸ. ਅਧਿਕਾਰੀ ਨਿਕਾਸ ਕੁਮਾਰ ਨੂੰ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਵਧੀਕ ਸਕੱਤਰ, ਜਨਰਲ ਸਟੇਟ ਐਡਮਿਨਿਸਟਰੇਸ਼ਨ ਅਤੇ ਕੋਆਰਡੀਨੇਸ਼ਨ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Related Post

ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਪੰਜਾਬ 'ਚ 17 ਅਗਸਤ ਤੱਕ ਪੈਣਗੇ ਛਰਾਟੇ…
ਪੰਜਾਬ 'ਚ ਸਿਆਸੀ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ, ਇੱਥੇ ਦੇਖੋ ਲਿਸਟ…
ਰਾਜਸਥਾਨ ਦੇ ਨਸ਼ੇੜੀਆਂ ਦੀ ਵਾਇਰਲ ਵੀਡੀਓ ਪੰਜਾਬ ਦੇ ਸਿਰ ਮੜਨ ਨੂੰ ਲੈ ਕੇ ਘਿਰੇ ਭੱਜੀ; AAP ਆਗੂਆਂ ਨੇ ਹਰਭਜਨ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ 'ਚ ਅੱਜ ਭਾਰੀ ਮੀਂਹ ਦਾ ਅਲਰਟ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਡੈਮਾਂ 'ਚ ਸਥਿਤੀ ਕਾਬੂ ਹੇਠ, ਅਗਲੇ 7 ਦਿਨਾਂ ਤੱਕ ਮੀਂਹ...
ਪੰਜਾਬ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਲਈ ਅਹਿਮ ਬਿੱਲ ਪਾਸ; ਵੱਡੀ ਗਿਣਤੀ 'ਚ ਆਊਟਸੋਰਸ ਮੁਲਾਜ਼ਮ ਸਿੱਧੇ ਸਰਕਾਰ ਦੇ ਅੰਡਰ ਆਏ...
ਮੈਲਬੋਰਨ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਬਟਾਲਾ ਦੇ ਨੌਜਵਾਨ ਦੀ ਮੌਤ, ਇਕਲੌਤੇ ਪੁੱਤਰ ਦੇ ਤੁਰ ਜਾਣ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

© Copyright Galactic Television & Communications Pvt. Ltd. 2026. All rights reserved.