ਸਮਾਣਾ ‘ਚ ‘AAP’ ਹੋਈ ਹੋਰ ਮਜ਼ਬੂਤ, ਅਕਾਲੀ ਕੌਂਸਲਰ ਕੋਮਲ ਮਹੰਤ ਨੇ ਆਪਣੇ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲਾ, ਸੁਰਜੀਤ ਸਿੰਘ ਰੱਖੜਾ ਨੇ ਕਰਵਾਇਆ ਸ਼ਾਮਿਲ

By:  Lajwinder Kaur June 11th 2026 11:35 AM -- Updated: June 11th 2026 11:37 AM

ਸਮਾਣਾ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 18 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਕੋਮਲ ਮਹੰਤ ਨੇ ਆਪਣੀ ਪੁਰਾਣੀ ਪਾਰਟੀ ਛੱਡ ਕੇ 'ਆਪ' ਦਾ ਪੱਲਾ ਫੜ ਲਿਆ। ਕੋਮਲ ਮਹੰਤ ਦੇ ਸ਼ਾਮਲ ਹੋਣ ਨਾਲ 21 ਮੈਂਬਰੀ ਨਗਰ ਕੌਂਸਲ ਵਿੱਚ 'ਆਪ' ਦੇ ਕੌਂਸਲਰਾਂ ਦੀ ਗਿਣਤੀ 15 ਹੋ ਗਈ ਹੈ।

ਸੁਰਜੀਤ ਸਿੰਘ ਰੱਖੜਾ ਨੇ ਪਾਰਟੀ 'ਚ ਕਰਵਾਇਆ ਸ਼ਾਮਿਲ

ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕੋਮਲ ਮਹੰਤ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵਾ ਨਾਲ ਜੁੜੇ ਲੋਕਾਂ ਦੇ ਆਉਣ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉੱਥੇ ਹੀ ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕਿਹਾ ਕਿ ਕੋਮਲ ਮਹੰਤ ਦੇ ਆਉਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵਿਕਾਸਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਖੇਡ ਜਗਤ ਦੀਆਂ ਹਸਤੀਆਂ ਤੋਂ ਲੈ ਕੇ ਕਈ ਨਾਮੀ ਸਿਆਸੀ ਆਗੂ ਵੀ 'ਆਪ' ਦਾ ਪੱਲਾ ਫੜ ਰਹੇ ਹਨ, ਜਿਸ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.