ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚਾਰ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।

By:  Lajwinder Kaur October 9th 2026 03:29 PM -- Updated: October 9th 2026 03:50 PM

ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚਾਰ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਐਲਾਨ ਮੁਤਾਬਕ, ਬੀਬੀ ਰਾਜਵੰਤ ਕੌਰ ਘੜਾਮ, ਗੁਰਵਿੰਦਰ ਸਿੰਘ (ਗਿੱਲ ਰੌਂਤਾ), ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਰਜਿੰਦਰ ਸਿੰਘ ਬਬਲੂ (ਲੋਪੋ) ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਨ੍ਹਾਂ ਆਗੂਆਂ ਨੂੰ ਮਿਲੀ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ

ਪਾਰਟੀ ਵੱਲੋਂ ਜਾਰੀ ਕੀਤੇ ਗਏ ਐਲਾਨ ਅਨੁਸਾਰ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਦੇ ਨਾਂ ਹੇਠ ਲਿਖੇ ਹਨ। ਪਾਰਟੀ ਨੇ ਆਪਣੇ ਆਫਿਸ਼ਿਅਲ ਪੇਜ਼ ਉੱਤੇ ਲਿਸਟ ਜਾਰੀ ਕਰਦੇ ਹੋਏ ਲਿਖਿਆ ਹੈ- ''ਵਾਹਿਗੁਰੂ ਜੀ ਕਾ ਖ਼ਾਲਸਾ॥ 

ਵਾਹਿਗੁਰੂ ਜੀ ਕੀ ਫ਼ਤਹਿ॥

ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਸਮੂਹ ਅਹੁਦੇਦਾਰ ਅਤੇ ਵਰਕਰ ਸਾਹਿਬਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੇਠ ਲਿਖੇ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਂਦੇ ਹਨ:-

ਬੀਬੀ ਰਾਜਵੰਤ ਕੌਰ ਘੜਾਮ — ਹਲਕਾ ਸਨੌਰ

ਸ੍ਰ. ਗੁਰਵਿੰਦਰ ਸਿੰਘ (ਗਿੱਲ ਰੋਂਤਾ) — ਹਲਕਾ ਰਾਮਪੁਰਾ ਫੂਲ

ਐਡ. ਦਿਲਸ਼ੇਰ ਸਿੰਘ — ਹਲਕਾ ਜੰਡਿਆਲਾ ਗੁਰੂ

ਸ੍ਰ. ਬਰਜਿੰਦਰ ਸਿੰਘ ਬਬਲੂ (ਲੋਪੋ) — ਹਲਕਾ ਸਮਰਾਲਾ''

ਪਾਰਟੀ ਨੇ ਆਪਣੇ ਐਲਾਨ ਵਿੱਚ ਕਿਹਾ ਹੈ ਕਿ ਇਹ ਨਿਯੁਕਤੀਆਂ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ। ਇਹ ਐਲਾਨ ਪਾਰਟੀ ਦੇ ਸਮਰੱਥ ਅਧਿਕਾਰ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ।

ਪੰਜਾਬ ਲਈ ਕੀ ਹਨ ਪਾਰਟੀ ਦੇ ਉਦੇਸ਼?

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਆਪਣੀ ਜਥੇਬੰਦਕ ਪਛਾਣ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪਾਰਟੀ ਦੀ ਏਜੰਡੇ ਵਿੱਚ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਦਲਿਤ ਭਾਈਚਾਰੇ ਦੇ ਹਿੱਤਾਂ ਦੀ ਰਾਖੀ, ਆਰਥਿਕ ਤੇ ਸਮਾਜਿਕ ਨਿਆਂ ਅਤੇ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਪਾਰਟੀ ਪੰਜਾਬ ਦੇ ਲੋਕਾਂ ਦੀ ਭਲਾਈ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਮੁੱਦਿਆਂ ਨੂੰ ਵੀ ਤਰਜੀਹ ਦੇਣ ਦੀ ਗੱਲ ਕਰਦੀ ਹੈ।

ਹਲਕਾ ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਨੂੰ ਇਸੇ ਜਥੇਬੰਦਕ ਵਿਸਥਾਰ ਦੇ ਹਿੱਸੇ ਵਜੋਂ ਦੇਖਿਆ ਜਾ ਸਕਦਾ ਹੈ। ਹਲਕਾ ਪੱਧਰ 'ਤੇ ਆਗੂਆਂ ਦੀ ਜ਼ਿੰਮੇਵਾਰੀ ਤੈਅ ਹੋਣ ਨਾਲ ਪਾਰਟੀ ਨੂੰ ਸਥਾਨਕ ਵਰਕਰਾਂ ਅਤੇ ਲੋਕਾਂ ਨਾਲ ਸੰਪਰਕ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਪਹਿਲਾਂ ਵੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਤਰ੍ਹਾਂ ਪਾਰਟੀ ਆਪਣੇ ਸੰਗਠਨ ਦਾ ਦਾਇਰਾ ਵਧਾਉਣ ਅਤੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮੌਜੂਦਗੀ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਹੁਣ ਦੇਖਣਾ ਹੋਵੇਗਾ ਕਿ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਕਿਵੇਂ ਅੱਗੇ ਵਧਾਉਂਦੇ ਹਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਕਿਸ ਤਰ੍ਹਾਂ ਉਠਾਉਂਦੇ ਹਨ।



Related Post

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ

© Copyright Galactic Television & Communications Pvt. Ltd. 2026. All rights reserved.