ਕੈਨੇਡਾ 'ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਨਹੀਂ ਮਿਲੀ ਐਂਟਰੀ, ਟੋਰਾਂਟੋ ਏਅਰਪੋਰਟ ਤੋਂ ਪਰਤਣਾ ਪਿਆ ਵਾਪਸ, ਜਾਣੋ ਵਜ੍ਹਾ….

By:  Lajwinder Kaur June 12th 2026 10:32 AM -- Updated: June 12th 2026 11:30 AM

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਉਨ੍ਹਾਂ ਨੂੰ ਕੈਨੇਡਾ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਟੋਰਾਂਟੋ ਹਵਾਈ ਅੱਡੇ ਤੋਂ ਹੀ ਵਾਪਸ ਭਾਰਤ ਪਰਤਣਾ ਪਿਆ। ਮਿਲੀ ਜਾਣਕਾਰੀ ਅਨੁਸਾਰ, ਵੀਰਵਾਰ ਰਾਤ ਜਦੋਂ ਉਹ ਟੋਰਾਂਟੋ ਹਵਾਈ ਅੱਡੇ 'ਤੇ ਪਹੁੰਚੇ ਤਾਂ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਘਟਨਾ ਬਾਰੇ ਗੱਲ ਕਰਦਿਆਂ ਬੰਟੀ ਰੋਮਾਣਾ ਨੇ ਖ਼ੁਦ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਕੈਨੇਡਾ ਵਿੱਚ ਐਂਟਰੀ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਹ ਵਾਪਸ ਭਾਰਤ ਲਈ ਰਵਾਨਾ ਹੋ ਗਏ ਹਨ।

ਇਸ ਵਜ੍ਹਾ ਕਰਕੇ ਨਹੀਂ ਮਿਲੀ ਐਂਟਰੀ

ਬੰਟੀ ਰੋਮਾਣਾ ਨੇ ਦੱਸਿਆ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਅਤੇ ਹਵਾਈ ਅੱਡਾ ਅਥਾਰਟੀ ਕੋਲ ਉਨ੍ਹਾਂ ਦੇ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸ਼ਿਕਾਇਤ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਚੱਲ ਰਹੇ ਵੱਖ-ਵੱਖ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਅਤੇ ਨਗਰ ਕੌਂਸਲ ਚੋਣਾਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ, ਸ਼ਿਕਾਇਤ ਵਿੱਚ ਇਨ੍ਹਾਂ ਮਾਮਲਿਆਂ ਦੀ ਅਦਾਲਤੀ ਸੁਣਵਾਈ ਦਾ ਪੂਰਾ ਵੇਰਵਾ ਵੀ ਦਿੱਤਾ ਗਿਆ ਸੀ।

ਅਕਾਲੀ ਆਗੂ ਨੇ ਆਖੀ ਆਹ ਗੱਲ

ਬੰਟੀ ਰੋਮਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਖ਼ਿਲਾਫ਼ ਦਰਜ ਸਾਰੇ ਮਾਮਲੇ ਸਿਰਫ਼ ਸਿਆਸੀ ਗਤੀਵਿਧੀਆਂ ਅਤੇ ਸਰਕਾਰ ਵਿਰੁੱਧ ਕੀਤੇ ਗਏ ਪ੍ਰਦਰਸ਼ਨਾਂ ਨਾਲ ਸਬੰਧਤ ਹਨ, ਅਤੇ ਇਨ੍ਹਾਂ ਵਿੱਚੋਂ ਕੋਈ ਵੀ ਮਾਮਲਾ ਅਪਰਾਧਿਕ ਕਿਸਮ ਦਾ ਨਹੀਂ ਹੈ। ਉਨ੍ਹਾਂ ਅਨੁਸਾਰ, ਸ਼ਿਕਾਇਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਉਹ ਕੈਨੇਡਾ ਵਿੱਚ ਸਿਆਸੀ ਦੌਰਾ ਕਰਨ ਆਏ ਸਨ, ਜਿਸ ਦੀ ਕੈਨੇਡੀਅਨ ਨਿਯਮਾਂ ਤਹਿਤ ਇਜਾਜ਼ਤ ਨਹੀਂ ਹੈ। ਇਸੇ ਸ਼ਿਕਾਇਤ ਦੇ ਆਧਾਰ 'ਤੇ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।

ਰੋਮਾਣਾ ਵੱਲੋਂ ਆਪ ਸਰਕਾਰ 'ਤੇ ਸਾਧੇ ਗਏ ਨਿਸ਼ਾਨੇ

ਬੰਟੀ ਰੋਮਾਣਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਖ਼ਿਲਾਫ਼ ਇਹ ਸ਼ਿਕਾਇਤ ਮਨੀਲਾ ਵਿੱਚ ਬੈਠੇ ਇੱਕ ਵਿਅਕਤੀ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰੀ ਕਾਰਵਾਈ ਪੰਜਾਬ ਦੀ 'ਆਮ ਆਦਮੀ ਪਾਰਟੀ' ਸਰਕਾਰ ਦੇ ਇਸ਼ਾਰੇ 'ਤੇ ਹੋਈ ਹੈ, ਕਿਉਂਕਿ ਸਰਕਾਰ ਪਰਵਾਸੀ ਭਾਰਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਤੋਂ ਬੁਰੀ ਤਰ੍ਹਾਂ ਘਬਰਾਈ ਹੋਈ ਹੈ।

ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੰਟੀ ਰੋਮਾਣਾ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਨੂੰ ਇਸ ਤਾਨਾਸ਼ਾਹੀ ਦਾ ਖਮਿਆਜ਼ਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

Related Post

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ
ਪੰਜਾਬ-ਚੰਡੀਗੜ੍ਹ ‘ਚ 6 ਦਿਨ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਿਦਾਈ ਸ਼ੁਰੂ; 12 ਸਾਲਾਂ ‘ਚ ਸਭ ਤੋਂ ਘੱਟ ਮੀਂਹ…
ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

© Copyright Galactic Television & Communications Pvt. Ltd. 2026. All rights reserved.