foreign cigarettes seized at Amritsar airport, ਅੰਮ੍ਰਿਤਸਰ ਏਅਰਪੋਰਟ ’ਤੇ 67,600 ਵਿਦੇਸ਼ੀ ਸਿਗਰਟਾਂ ਬਰਾਮਦ

By:  Jitendra Baghel December 13th 2025 11:55 AM

ਅੰਮ੍ਰਿਤਸਰ:- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ'ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਤਸਕਰੀ ਕੀਤੀ ਜਾ ਰਹੀ ਸਿਗਰਟਾਂ ਜ਼ਬਤ ਕੀਤੀਆਂ ਨੇ। ਇਹ ਖੇਪ ਏਅਰਏਸ਼ੀਆ ਫਲਾਈਟ AK94 'ਤੇ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ ਜ਼ਬਤ ਕੀਤੀ ਗਈ ਸੀ।

ਕਸਟਮ ਅਧਿਕਾਰੀਆਂ ਦੇ ਮੁਤਾਬਕ, ਪ੍ਰੋਫਾਈਲਿੰਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਵਾਂ ਯਾਤਰੀਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਉਤਰਨ 'ਤੇ, ਯਾਤਰੀਆਂ ਨੂੰ ਜਾਂਚ ਲਈ ਰੋਕਿਆ ਗਿਆ।

ਉਨ੍ਹਾਂ ਦੇ ਬੈਗਾਂ ਅਤੇ ਹੋਰ ਸਮਾਨ ਦੀ ਪੂਰੀ ਤਲਾਸ਼ੀ ਲੈਣ 'ਤੇ ਕੁੱਲ 67,600 ਸਿਗਰਟ ਬਰਾਮਦ ਹੋਈਆਂ। ਤਸਕਰਾਂ ਨੇ ਕਸਟਮ ਜਾਂਚ ਤੋਂ ਬਚਣ ਲਈ ਆਪਣੇ ਬੈਗਾਂ ਅਤੇ ਹੋਰ ਸਮਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਗਰਟਾਂ ਨੂੰ ਚਲਾਕੀ ਨਾਲ ਛੁਪਾਇਆ ਸੀ। ਅੰਤਰਰਾਸ਼ਟਰੀ ਬਾਜ਼ਾਰ ’ਚ ਇਨ੍ਹਾਂ ਸਿਗਰਟਾਂ ਦਾ ਮੁੱਲ ₹11.49 ਲੱਖ ਰੁਪਏ ਦੱਸਿਆ ਜਾ ਰਿਹਾ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.