Amritsar Rural SSP suspended, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਮੁਅੱਤਲ

By:  Jitendra Baghel November 15th 2025 11:38 AM

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਫੌਰਨ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਇਹ ਕਦਮ ਜ਼ਿਲ੍ਹੇ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਤੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ-ਸਿਰ ਕਾਰਵਾਈ ਨਾ ਹੋਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਜਾਣਕਾਰੀ ਮੁਤਾਬਿਕ ਕਈ ਗੰਭੀਰ ਅਪਰਾਧਕ ਮਾਮਲਿਆਂ ਵਿੱਚ ਪੁਲਿਸ ਵੱਲੋਂ ਢੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਗੈਂਗਸਟਰ ਅਤੇ ਹੋਰ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਸੀ।  ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਢਿਲ ਵਰਤਣ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ  ਐਸਐਸਪੀ ਮਨਿੰਦਰ ਸਿੰਘ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕੀਤਾ ਹੈ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਨਰਮੀ ਜਾਂ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਕਾਇਮ ਰੱਖਣਾ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।

ਮੁੱਖ ਮੰਤਰੀ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਕਾਨੂੰਨ-ਵਿਵਸਥਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.