ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾ/ਰ/ਨ ਦੀ ਧ/ਮ/ਕੀ, 7 ਕਰੋੜ ਰੁਪਏ ਦੀ ਮੰਗੀ ਫਿਰੌਤੀ; ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਮੈਂਬਰ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਆਪ ਪਾਰਟੀ ਦੇ ਵਿੱਚ ਹਲਚਲ ਮੱਚ ਗਈ ਹੈ। ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

By:  Lajwinder Kaur November 12th 2026 01:32 PM -- Updated: November 12th 2026 01:36 PM

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦੇ ਨਿੱਜੀ ਮੋਬਾਈਲ ਨੰਬਰ 'ਤੇ ਫੋਨ ਅਤੇ ਵਟਸਐਪ ਮੈਸੇਜ ਰਾਹੀਂ ਦਿੱਤੀ ਗਈ। 

ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਮੈਂਬਰ

ਧਮਕੀ ਦੇਣ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਹੈ। ਇਸ ਮਾਮਲੇ ਸਬੰਧੀ ਵਿਧਾਇਕ ਵੱਲੋਂ ਮੋਹਾਲੀ ਦੇ SSP ਨੂੰ ਸ਼ਿਕਾਇਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਮਾਰਨ ਦੀ ਦਿੱਤੀ ਧਮਕੀ

ਸ਼ਿਕਾਇਤ ਅਨੁਸਾਰ, ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੂੰ 7 ਕਰੋੜ ਰੁਪਏ ਨਹੀਂ ਦਿੱਤੇ ਗਏ ਤਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਦੀ ਹੱਤਿਆ ਕਰ ਦਿੱਤੀ ਜਾਵੇਗੀ। ਮੁਲਜ਼ਮ ਨੇ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਰਨ ਦੇ ਨਾਲ-ਨਾਲ ਉਸੇ ਨੰਬਰ ਤੋਂ ਵਟਸਐਪ 'ਤੇ ਲਿਖਤੀ ਮੈਸੇਜ ਵੀ ਭੇਜਿਆ ਅਤੇ ਫਿਰੌਤੀ ਦੀ ਮੰਗ ਦੁਹਰਾਈ। ਵਟਸਐਪ 'ਤੇ ਮੁਲਜ਼ਮ ਦਾ ਪ੍ਰੋਫਾਈਲ ਨਾਮ 'ਐੱਚ' ਦਿਖਾਈ ਦੇ ਰਿਹਾ ਸੀ।

ਵਿਧਾਇਕ ਜਰਨੈਲ ਸਿੰਘ ਨੇ ਮੋਹਾਲੀ SSP ਨੂੰ ਦਿੱਤੀ ਸ਼ਿਕਾਇਤ

ਵਿਧਾਇਕ ਜਰਨੈਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਨ੍ਹਾਂ ਦੀ ਜਨਤਕ ਨੁਮਾਇੰਦੇ ਵਜੋਂ ਪਛਾਣ ਦਾ ਇਸਤੇਮਾਲ ਕਰਕੇ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਜਾਨੋਂ ਮਾਰਨ ਦੀ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ।

ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ, ਜਾਂਚ ਸ਼ੁਰੂ

ਵਿਧਾਇਕ ਦੀ ਸ਼ਿਕਾਇਤ ਦੇ ਆਧਾਰ 'ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ ਆਈਟੀ ਐਕਟ ਦੀ ਧਾਰਾ 66D ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Post

ਪੰਜਾਬ 'ਚ ਅੱਜ ਤੋਂ EVM-VVPAT ਮਸ਼ੀਨਾਂ ਦੀ ਜਾਂਚ ਸ਼ੁਰੂ, ਪੂਰੀ ਪ੍ਰਕਿਰਿਆ ਦੀ ਹੋਵੇਗੀ ਲਾਈਵ ਵੈੱਬਕਾਸਟਿੰਗ
2027 ਵਿਧਾਨ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਜਾਰੀ ਕੀਤੀ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪੋਸਟ ਪਾ ਬੋਲੇ-ਦਾਸ ਨੇ ਇਲੈਕਸ਼ਨ ਨਹੀਂ ਲੜਨੀ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ: ਅੱਜ ਮੌਸਮ ਰਹੇਗਾ ਖੁਸ਼ਕ, ਰਾਤ ਦਾ ਤਾਪਮਾਨ ਆਮ ਨਾਲੋਂ 3.2 ਡਿਗਰੀ ਵੱਧ; ਹਵਾ ਵੀ ਪ੍ਰਦੂਸ਼ਿਤ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ SAD ਨੂੰ ਮਿਲਿਆ ਵੱਡਾ ਸਿਆਸੀ ਬਲ, ਨਾਮੀ ਸ਼ਖਸੀਅਤ ਆਪਣੀ ਪਤਨੀ ਸਮੇਤ ਪਾਰਟੀ 'ਚ ਸ਼ਾਮਲ
ਦੀਵਾਲੀ ਵਾਲੇ ਦਿਨ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਰਿਕਾਰਡ ਵਾਧਾ, ਇੱਕੋ ਦਿਨ 1,152 ਥਾਵਾਂ 'ਤੇ ਲੱਗੀ ਅੱਗ; ਪਟਿਆਲਾ 'ਚ 92 ਨਵੇਂ ਮਾਮਲੇ

© Copyright Galactic Television & Communications Pvt. Ltd. 2026. All rights reserved.