ਕੁਰਾਲੀ ਨੇੜੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਐਡਵੋਕੇਟ ਗਗਨਦੀਪ ਜੰਮੂ 'ਤੇ ਫਾਇਰਿੰਗ, ਵਾਲ-ਵਾਲ ਬਚੇ

By:  Lajwinder Kaur May 19th 2026 11:33 AM -- Updated: May 19th 2026 11:39 AM

ਪੰਜਾਬ ਦੇ ਕੁਰਾਲੀ ਨੇੜੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਐਡਵੋਕੇਟ ਗਗਨਦੀਪ ਜੰਮੂ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇਹ ਵਾਰਦਾਤ ਰਾਤ ਦੇ ਕਰੀਬ 10 ਵਜੇ ਵਾਪਰੀ। ਜਾਣਕਾਰੀ ਮੁਤਾਬਕ, ਐਡਵੋਕੇਟ ਗਗਨਦੀਪ ਜੰਮੂ ਆਪਣੀ ਇਨੋਵਾ ਗੱਡੀ ਵਿੱਚ ਜਾ ਰਹੇ ਸਨ, ਜਦੋਂ ਹਮਲਾਵਰਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਮਲੇ ਵਿੱਚ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਪਰ ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।

ਬਾਰ ਐਸੋਸੀਏਸ਼ਨ ਵੱਲੋਂ ਸਖ਼ਤ ਨਿੰਦਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬਾਰ ਐਸੋਸੀਏਸ਼ਨ ਦੇ ਮੌਜੂਦਾ ਸਕੱਤਰ ਪਰਮਪ੍ਰੀਤ ਸਿੰਘ ਬਾਜਵਾ (ਹੈਰੀ) ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਕੀਲ 'ਤੇ ਨਹੀਂ, ਸਗੋਂ ਸਮੁੱਚੇ ਕਾਨੂੰਨੀ ਭਾਈਚਾਰੇ ਦੀ ਆਜ਼ਾਦੀ 'ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੂਰਾ ਵਕੀਲ ਭਾਈਚਾਰਾ ਇਸ ਮੁਸ਼ਕਿਲ ਘੜੀ ਵਿੱਚ ਐਡਵੋਕੇਟ ਜੰਮੂ ਦੇ ਪਰਿਵਾਰ ਨਾਲ ਖੜ੍ਹਾ ਹੈ।

ਵਕੀਲਾਂ ਦੀ ਸੁਰੱਖਿਆ ਅਤੇ ਹਮਲਾਵਰਾਂ ਨੂੰ ਫੜਨ ਦੀ ਮੰਗ

ਬਾਰ ਐਸੋਸੀਏਸ਼ਨ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਵਕੀਲਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰ ਸਕਣ। ਫ਼ਿਲਹਾਲ ਕੁਰਾਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.