ਰਵਨੀਤ ਬਿੱਟੂ ਦੇ ਕਾਫ਼ਲੇ 'ਤੇ ਹਮਲਾ: ਸੜਕ 'ਤੇ ਹਾਈ ਵੋਲਟੇਜ਼ ਡਰਾਮਾ, ਆਗੂ ਬੋਲੇ- 'ਗੱਡੀਆਂ ਦੇ ਸ਼ੀਸ਼ੇ ਤੋੜੇ, ਮਾਰੇ ਗਏ ਆਂਡੇ ਤੇ ਟਮਾਟਰ'
ਪੰਜਾਬ ਦੇ ਵਿੱਚ ਸਿਆਸੀ ਮਾਹੌਲ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਸਿਆਸੀ ਹਲਚਲ ਉਸ ਸਮੇਂ ਤੇਜ਼ ਹੋ ਗਈ ਜਦੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।
ਸੂਬੇ ਵਿੱਚ ਸਿਆਸੀ ਹਲਚਲ ਉਸ ਸਮੇਂ ਤੇਜ਼ ਹੋ ਗਈ ਜਦੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ 'ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਹਮਲਾਵਰਾਂ ਵੱਲੋਂ ਕਾਫ਼ਲੇ ਨੂੰ ਨਿਸ਼ਾਨਾ ਬਣਾਉਂਦਿਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਉਨ੍ਹਾਂ ਉੱਤੇ ਆਂਡੇ ਤੇ ਟਮਾਟਰ ਸੁੱਟੇ ਗਏ।
"ਮੇਰੀ ਗੱਡੀ 'ਤੇ ਹੋਇਆ ਹਮਲਾ" - ਰਵਨੀਤ ਬਿੱਟੂ
ਘਟਨਾ ਤੋਂ ਬਾਅਦ ਭਾਜਪਾ ਆਗੂ ਰਵਨੀਤ ਬਿੱਟੂ ਨੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਹਮਲਾਵਰਾਂ ਨੇ ਨਾ ਸਿਰਫ਼ ਕਾਫ਼ਲੇ ਦੀਆਂ ਹੋਰ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ, ਸਗੋਂ ਉਨ੍ਹਾਂ ਦੀ ਆਪਣੀ ਗੱਡੀ 'ਤੇ ਵੀ ਆਂਡੇ ਮਾਰੇ ਗਏ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਸਭ ਕੁਝ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਹੈ।
ਆਪ (AAP) ਵਰਕਰਾਂ 'ਤੇ ਲਗਾਇਆ ਇਲਜ਼ਾਮ
ਰਵਨੀਤ ਬਿੱਟੂ ਨੇ ਇਸ ਪੂਰੇ ਹਮਲੇ ਲਈ ਸਿੱਧੇ ਤੌਰ 'ਤੇ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਵਰਕਰਾਂ ਨੇ ਜਾਣਬੁੱਝ ਕੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰਿਆ ਅਤੇ ਹਿੰਸਾ ਨੂੰ ਅੰਜਾਮ ਦਿੱਤਾ। ਪਰ ਅਜੇ ਤੱਕ ਇਹ ਪੁਸ਼ਟੀ ਨਹੀਂ ਹੋ ਪਈ ਹੈ ਕਿ ਇਹ ਵਰਕਰ ਆਪ ਦੇ ਸਨ ਕਿ ਨਹੀਂ! ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਤੋਂ ਬਾਅਦ ਸੂਬੇ ਵਿੱਚ ਸਿਆਸੀ ਤਾਪਮਾਨ ਕਾਫ਼ੀ ਵਧ ਗਿਆ ਹੈ ਅਤੇ ਵਿਰੋਧੀ ਧਿਰ ਵੱਲੋਂ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।