CM ਮਾਨ ਨੇ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਮੌਤ ’ਤੇ ਪ੍ਰਗਟ ਕੀਤਾ ਡੂੰਘਾ ਦੁੱਖ

By:  Jitendra Baghel January 28th 2026 05:03 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਜੀਤ ਪਵਾਰ ਦੀ ਮੌਤ ਇੱਕ ਵੱਡਾ ਨੁਕਸਾਨ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਚਾਈਨਾ ਡੋਰ ਕਾਰਨ ਹੋ ਰਹੀਆਂ ਮੌਤਾਂ ’ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਸਿਰਫ ਇਨਸਾਨਾਂ ਲਈ ਹੀ ਨਹੀਂ, ਸਗੋਂ ਪੰਛੀਆਂ ਲਈ ਵੀ ਖ਼ਤਰਾ ਬਣ ਚੁੱਕੀ ਹੈ। “ਚਾਈਨਾ ਡੋਰ ਨੇ ਹੁਣ ਪੰਛੀਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ ਇੱਕ ਬੱਚੇ ਦੀ ਵੀ ਇਸ ਕਾਰਨ ਮੌਤ ਹੋ ਗਈ, ਜੋ ਬਹੁਤ ਹੀ ਦੁੱਖਦਾਇਕ ਹੈ.

ਭਗਵੰਤ ਸਿੰਘ ਮਾਨ ਨੇ ਸਪਸ਼ਟ ਕੀਤਾ ਕਿ ਸਰਕਾਰ ਇਸ ਮਸਲੇ ’ਤੇ ਕੋਈ ਢਿੱਲ ਨਹੀਂ ਵਰਤੇਗੀ ਅਤੇ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਅਤੇ ਵਰਤੋਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀ ਜਾਨ ਦੀ ਰੱਖਿਆ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਰਹੀ ਹੈ। “ਲੋਕ ਪਹਿਲਾਂ ਹੀ ਇਸ ਸਿਹਤ ਬੀਮੇ ਦਾ ਲਾਭ ਲੈ ਰਹੇ ਹਨ ਅਤੇ ਮਹਿੰਗੇ ਇਲਾਜ ਤੋਂ ਬਿਨਾਂ ਕਿਸੇ ਵਿੱਤੀ ਬੋਝ ਦੇ ਬਚ ਰਹੇ ਹਨ.


ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ-ਹਿਤ ਵਿੱਚ ਅਜਿਹੇ ਫੈਸਲੇ ਲਏ ਜਾਂਦੇ ਰਹਿਣਗੇ।

Related Post

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ

© Copyright Galactic Television & Communications Pvt. Ltd. 2026. All rights reserved.