ਕੇਂਦਰੀ ਬਜਟ ਪੰਜਾਬ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀਆ: ਸੀਐਮ ਭਗਵੰਤ ਮਾਨ

By  Jitendra Baghel February 2nd 2026 11:09 AM

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀਆ ਅਤੇ ਇਸ ਵਿੱਚ ਸੂਬੇ ਦੇ ਹਿਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਸੀਐਮ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਬਜਟ ਵਿੱਚ ਨਾ ਤਾਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕੋਈ ਗਾਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸੰਬੰਧੀ ਕੋਈ ਠੋਸ ਯੋਜਨਾ ਸਾਹਮਣੇ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗ ਖੇਤਰ ਅਤੇ ਟੈਕਸ ਪ੍ਰਣਾਲੀ ਵਿੱਚ ਵੀ ਕਿਸੇ ਕਿਸਮ ਦੀ ਰਾਹਤ ਨਹੀਂ ਦਿੱਤੀ ਗਈ, ਜਿਸ ਕਾਰਨ ਪੰਜਾਬ ਵਰਗੇ ਸੂਬਿਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ।

ਸੀਐਮ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਉਦਯੋਗਪਤੀ ਇਸ ਬਜਟ ਤੋਂ ਕਾਫੀ ਨਿਰਾਸ਼ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਗਾਂ ਨੂੰ ਬਾਰ-ਬਾਰ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ’ਤੇ ਨਕਾਰਾਤਮਕ ਅਸਰ ਪੈ ਰਿਹਾ ਹੈ।

ਹਾਲਾਂਕਿ, ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਅਤੇ ਜਨੂੰਨੀ ਹਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਪਣੇ ਸਰੋਤਾਂ ਨਾਲ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਸੂਬੇ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।


Related Post

Weather Update: ਪੰਜਾਬ 'ਚ ਮੌਸਮ ਦਾ ਹਾਈ ਅਲਰਟ! ਅਗਲੇ 24 ਘੰਟੇ ਮੁਸ਼ਕਿਲ ਭਰੇ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
Punjab News: ਸਾਬਕਾ IAS ਕੇ.ਜੇ.ਐੱਸ. ਚੀਮਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ, ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਪਾਰਟੀ 'ਚ ਹੋਏ ਸ਼ਾਮਲ
Punjab Weather: ਪੰਜਾਬ ਦੇ ਕਈ ਸ਼ਹਿਰਾਂ ‘ਚ ਛਮ-ਛਮ ਪੈ ਰਿਹਾ ਮੀਂਹ, ਅੱਜ ਮੀਂਹ-ਹਨ੍ਹੇਰੀ ਸਣੇ ਗੜ੍ਹੇਮਾਰੀ ਦਾ ਅਲਰਟ ਜਾਰੀ, ਡਿੱਗਿਆ ਪਾਰਾ
Chandigarh News: ਗੋਲੀਆਂ ਦੇ ਨਾਲ ਦਹਿਲਿਆ ਚੰਡੀਗੜ੍ਹ, ਇੱਕ ਨੌਜਵਾਨ ‘ਤੇ ਵਰ੍ਹਾਈਆਂ ਤਾੜ-ਤਾੜ ਗੋਲੀਆਂ, ਹੋਈ ਮੌਤ, ਇਸ ਗੈਂਗਸਟਰ ਗਰੁੱਪ ਨੇ ਪੋਸਟ ਪਾ ਲਈ ਜ਼ਿੰਮੇਵਾਰੀ
Punjab News: ਮੌਜੂਦਾ ‘ਆਪ’ MLA ਦੇ ਪਤੀ ‘ਤੇ ਡਿੱਗੀ ਕੋਰਟ ਦੀ ਗਾਜ਼, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
Punjab News: ਅੰਮ੍ਰਿਤਸਰ ਗੋਲੀਬਾਰੀ ਕਾਂਡ 'ਚ ਨਵਾਂ ਮੋੜ, ਅਣਪਛਾਤੇ ਹਮਲਾਵਰ ਦੀ ਕਹਾਣੀ ਨਿਕਲੀ ਝੂਠੀ, ਖੁਦ ਦੀ ਪਿਸਤੌਲ ਤੋਂ ਚੱਲੀ ਗੋਲੀ

© Copyright Galactic Television & Communications Pvt. Ltd. 2026. All rights reserved.