ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਤਲਵੰਡੀ ਸਾਬੋ ਥਾਣੇ ਦਾ ASI 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਵਿਭਾਗ ‘ਚ ਮੱਚੀ ਤਰਥੱਲੀ

By:  Lajwinder Kaur July 8th 2026 10:15 AM -- Updated: July 8th 2026 10:21 AM

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਵਿਜੀਲੈਂਸ ਨੇ ਤਲਵੰਡੀ ਸਾਬੋ ਥਾਣੇ ਵਿੱਚ ਤਾਇਨਾਤ ਇੱਕ ਸਹਾਇਕ ਥਾਣੇਦਾਰ (ASI) ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ASI ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।

ਕੀ ਹੈ ਪੂਰਾ ਮਾਮਲਾ?

ਸ਼ਿਕਾਇਤਕਰਤਾ ਸ਼ਿਵਰਾਜ ਸਿੰਘ ਵਾਸੀ ਬੀੜ ਤਲਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਮਈ ਨੂੰ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਉਨ੍ਹਾਂ ਦੀ ਲੜਾਈ ਹੋ ਗਈ ਸੀ, ਜਿਸ ਵਿੱਚ ਉਨ੍ਹਾਂ ਦੇ ਸਾਥੀ ਜ਼ਖਮੀ ਹੋ ਗਏ ਸਨ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ASI ਬਲਜੀਤ ਸਿੰਘ ਕਥਿਤ ਦੋਸ਼ੀ ਧਿਰ ਖਿਲਾਫ ਮਾਮਲਾ ਦਰਜ ਕਰਨ ਵਿੱਚ ਟਾਲ-ਮਟੋਲ ਕਰ ਰਿਹਾ ਸੀ।

50 ਹਜ਼ਾਰ ਦੀ ਮੰਗ, 20 ਹਜ਼ਾਰ ਲੈਂਦਿਆਂ ਫੜਿਆ ਗਿਆ

ਸ਼ਿਕਾਇਤਕਰਤਾ ਅਨੁਸਾਰ, ASI ਨੇ ਮੁਕੱਦਮਾ ਦਰਜ ਕਰਨ ਦੇ ਬਦਲੇ ਵਿੱਚ ਉਨ੍ਹਾਂ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ, ਜੋ ਬਾਅਦ ਵਿੱਚ 30 ਹਜ਼ਾਰ ਰੁਪਏ ਵਿੱਚ ਗੱਲ ਪੱਕੀ  ਹੋਈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਤੁਰੰਤ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ।

ਯੋਜਨਾ ਮੁਤਾਬਕ, ਜਿਵੇਂ ਹੀ ਅੱਜ ASI ਬਲਜੀਤ ਸਿੰਘ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਲਏ, ਤਾਂ ਪਹਿਲਾਂ ਤੋਂ ਹੀ ਤਿਆਰ ਬੈਠੀ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਹੁਣ ਮੁਲਜ਼ਮ ASI ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Post

ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ
ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ
ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਕੋਰਟ ਵੱਲੋਂ ਇਸ ਕੰਮ ਲਈ ਮਿਲੀ ਇਜਾਜ਼ਤ...
CBI ਛਾਪੇਮਾਰੀ 'ਤੇ ਸਿਆਸੀ ਘਮਸਾਣ: ਪਹਿਲਾਂ CM ਮਾਨ ਨੇ ਭਾਜਪਾ ਨੂੰ ਘੇਰਿਆ, ਫਿਰ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦਿੱਤਾ ਕਰਾਰਾ ਜਵਾਬ
ਪੰਜਾਬ ‘ਚ ਕਿਸਾਨਾਂ ਦੇ ਧਰਨੇ ਸਮਾਪਤ: 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਰਕਾਰ ਨਾਲ ਹੋਵੇਗੀ ਅਹਿਮ ਮੀਟਿੰਗ
CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ, ਪੰਜਾਬ ਅਤੇ ਦੇਸ਼ ਦੇ ਮੁੱਦਿਆਂ 'ਤੇ ਹੋਈ ਚਰਚਾ ...

© Copyright Galactic Television & Communications Pvt. Ltd. 2026. All rights reserved.