ਗਰਮੀ ਦੇ ਕਹਿਰ ਨੂੰ ਦੇਖਦੇ ਹੋਏ CM ਮਾਨ ਵੱਲੋਂ ਵੱਡਾ ਐਲਾਨ! ਪੰਜਾਬ 'ਚ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ...

By:  Lajwinder Kaur May 22nd 2026 04:14 PM -- Updated: May 22nd 2026 04:33 PM

ਦੇਸ਼ ਭਰ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਅਤੇ 'ਨੌਤਪਾ' ਦੇ ਅਸਰ ਨੂੰ ਦੇਖਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਦੇ ਲੋਕਾਂ, ਮੁਲਾਜ਼ਮਾਂ ਅਤੇ ਸਕੂਲੀ ਬੱਚਿਆਂ ਦੀ ਸਹੂਲਤ ਲਈ ਇੱਕ ਬਹੁਤ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਰਾਹੀਂ ਦੱਸਿਾ ਹੈ ਕਿ ਸੋਮਵਾਰ ਤੋਂ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

25 ਮਈ ਤੋਂ ਲਾਗੂ ਹੋਵੇਗਾ ਨਵਾਂ ਸਮਾਂ

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ 25 ਮਈ ਦਿਨ ਸੋਮਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ (ਸਾਰੀਆਂ ਕਲਾਸਾਂ) ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸੋਮਵਾਰ ਤੋਂ ਸਕੂਲ ਅਤੇ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1:30 ਵਜੇ ਬੰਦ ਹੋਣਗੇ।

ਬੱਚਿਆਂ ਅਤੇ ਮੁਲਾਜ਼ਮਾਂ ਨੂੰ ਮਿਲੇਗੀ ਰਾਹਤ

ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਵੇਲੇ ਚੱਲਣ ਵਾਲੀ ਤੇਜ਼ ਲੂ ਅਤੇ ਅਸਹਿ ਗਰਮੀ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਛੋਟੇ ਬੱਚਿਆਂ ਅਤੇ ਦਫ਼ਤਰ ਆਉਣ-ਜਾਣ ਵਾਲੇ ਲੋਕਾਂ ਨੂੰ ਗਰਮੀ ਕਾਰਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਬਿਮਾਰੀ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ ਦੇ ਸਮੇਂ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਗਰਮੀ ਤੋਂ ਬਚਣ ਲਈ ਸਾਰੇ ਜ਼ਰੂਰੀ ਪ੍ਰਬੰਧ ਰੱਖਣ।


© Copyright Galactic Television & Communications Pvt. Ltd. 2026. All rights reserved.