ਕਿਸਾਨਾਂ ਵੱਲੋਂ ਹੋ ਗਿਆ ਵੱਡਾ ਐਲਾਨ! ਇਸ ਦਿਨ ਕਰਨਗੇ ‘ਰੇਲ ਰੋਕੋ’ ਅੰਦੋਲਨ, ਜਾਣੋ ਵਜ੍ਹਾ…

By:  Lajwinder Kaur April 15th 2026 04:24 PM -- Updated: April 15th 2026 04:31 PM

Rail Roko Protest: ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ।

ਇਸ ਦਿਨ ਕਿਸਾਨਾਂ ਵੱਲੋਂ ਹੱਲਾ-ਬੋਲ

ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ (ਪੰਜਾਬ ਚੈਪਟਰ) ਅਤੇ ਆਜ਼ਾਦ ਕਿਸਾਨ ਮੋਰਚਾ ਨਾਲ ਜੁੜੀਆਂ ਜਥੇਬੰਦੀਆਂ ਦੀ ਚੰਡੀਗੜ੍ਹ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੇ ਸੂਬੇ ਵਿੱਚ 'ਰੇਲ ਰੋਕੋ' ਅੰਦੋਲਨ ਕੀਤਾ ਜਾਵੇਗਾ। 

ਕਿਸਾਨਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਵਪਾਰੀ ਉਨ੍ਹਾਂ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਫਸਲ ਦੇ ਰੇਟ ਘਟਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਕਣਕ ਦੀ ਸਰਕਾਰੀ ਖਰੀਦ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀ ਜਾਵੇ ਅਤੇ ਕੁਆਲਿਟੀ (ਗੁਣਵੱਤਾ) ਨਾਲ ਸਬੰਧਤ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਤਾਂ ਜੋ ਕੁਦਰਤੀ ਮਾਰ ਝੱਲ ਚੁੱਕੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਤੋਂ ਇਲਾਵਾ, ਕਿਸਾਨਾਂ ਨੇ ਮੰਡੀਆਂ ਵਿੱਚ ਬਾਰਦਾਨੇ (ਬੋਰੀਆਂ) ਦੀ ਕਮੀ ਨੂੰ ਦੂਰ ਕਰਨ ਅਤੇ ਪੀਣ ਵਾਲੇ ਪਾਣੀ, ਛਾਂ ਅਤੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਹੈ।

ਕਿਸਾਨਾਂ ਵੱਲੋਂ ਸਖਤ ਚੇਤਾਵਨੀ

ਕਿਸਾਨ ਆਗੂਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਨਾ ਮੰਨੀਆਂ ਗਈਆਂ, ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਆਮ ਲੋਕਾਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਵੀ ਇਸ ਅੰਦੋਲਨ ਵਿੱਚ ਸਾਥ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 'ਰੇਲ ਰੋਕੋ' ਵਰਗਾ ਕਦਮ ਚੁੱਕਣਾ ਉਨ੍ਹਾਂ ਦੀ ਮਜ਼ਬੂਰੀ ਹੈ, ਕਿਉਂਕਿ ਉਹ ਆਪਣੀ ਦਿਨ-ਰਾਤ ਦੀ ਮਿਹਨਤ ਨਾਲ ਪਾਲੀ ਹੋਈ ਫਸਲ ਨੂੰ ਮੰਡੀਆਂ ਵਿੱਚ ਇਸ ਤਰ੍ਹਾਂ ਬਰਬਾਦ ਹੁੰਦੇ ਨਹੀਂ ਦੇਖ ਸਕਦੇ।


Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.