ਪੰਜਾਬ ਦੀ ਸਿਆਸਤ ‘ਚ ਹੋ ਸਕਦਾ ਵੱਡਾ ਧਮਾਕਾ! ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਫੜ ਸਕਦੇ ਨੇ 'ਆਪ' ਦਾ ਪੱਲਾ?

By:  Lajwinder Kaur May 13th 2026 04:48 PM -- Updated: May 13th 2026 05:16 PM

ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੋਢੀ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਜਾ ਰਹੇ ਹਨ।

CM ਮਾਨ ਨਾਲ ਮੀਟਿੰਗ ਹੋਣ ਦੀ ਚਰਚਾ

ਦੱਸਿਆ ਜਾ ਰਿਹਾ ਹੈ ਕਿ ਰੱਖੜਾ ਪਰਿਵਾਰ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲਗਭਗ ਇੱਕ ਹਫ਼ਤਾ ਪਹਿਲਾਂ ਗੁਪਤ ਮੀਟਿੰਗ ਹੋਈ ਸੀ, ਜਿਸ ਵਿੱਚ ਸਾਰੀਆਂ ਸ਼ਰਤਾਂ ਅਤੇ ਗੱਲਾਂ ਤੈਅ ਹੋ ਚੁੱਕੀਆਂ ਹਨ। ਇਹ ਵੀ ਦੱਸਿਆ ਜਾ ਰਿਹਾ ਕਿ ਪਾਰਟੀ ਦੇ ਵਿੱਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਵੀ ਮਿਲ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਮੁੱਖ ਮੰਤਰੀ ਖੁਦ ਪਟਿਆਲਾ ਸਥਿਤ ਉਨ੍ਹਾਂ ਦੀ ਰਿਹਾਇਸ਼ 'ਕਰਤਾਰ ਵਿਲਾ' ਆ ਸਕਦੇ ਹਨ।

ਸਮਾਣਾ ਤੋਂ ਚੋਣ ਲੜਨ ਦੀ ਤਿਆਰੀ

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰੱਖੜਾ ਆਪਣੇ ਪਿਤਰੀ ਹਲਕੇ ਸਮਾਣਾ ਤੋਂ 'ਆਪ' ਦੀ ਟਿਕਟ 'ਤੇ ਚੋਣ ਲੜਨ ਦੇ ਰੌਂਅ ਵਿੱਚ ਹਨ। 

ਸੁਰਜੀਤ ਸਿੰਘ ਰੱਖੜਾ ਨੇ ਆਖੀ ਆਹ ਗੱਲ

ਸੁਰਜੀਤ ਸਿੰਘ ਰੱਖੜਾ ਦੇ 'ਆਪ' ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਦੀ ਅਧਿਕਾਰਤ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੈ, ਪਰ ਆਗੂ ਦੇ ਇਸ ਬਿਆਨ ਨੇ ਫਿਲਹਾਲ ਸਸਪੈਂਸ ਬਰਕਰਾਰ ਰੱਖਿਆ ਹੈ।

ਅਕਾਲੀ ਦਲ ਨੂੰ ਲੱਗੇਗਾ ਵੱਡਾ ਝਟਕਾ

ਸੁਰਜੀਤ ਸਿੰਘ ਰੱਖੜਾ ਅਕਾਲੀ ਦਲ ਦੇ ਵੱਡੇ ਆਗੂ ਰਹੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਮਾਲਵਾ ਖੇਤਰ ਵਿੱਚ ਕਾਫੀ ਰਸੂਖ ਰੱਖਦਾ ਹੈ। ਜੇਕਰ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਹ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡਾ ਸਿਆਸੀ ਝਟਕਾ ਹੋਵੇਗਾ। ਹਾਲਾਂਕਿ ਹਾਲੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ, ਪਰ ਪਟਿਆਲਾ ਅਤੇ ਸਮਾਣਾ ਦੇ ਸਿਆਸੀ ਗਲਿਆਰਿਆਂ ਵਿੱਚ ਇਸ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.