Punjab News: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਨਹੀਂ ਰਹੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਲਾਲ ਸਿੰਘ, ਸਿਆਸੀ ਗਲਿਆਰਿਆਂ ‘ਚ ਸੋਗ ਦੀ ਲਹਿਰ

By:  Lajwinder Kaur March 28th 2026 03:04 PM -- Updated: March 28th 2026 03:14 PM

Lal Singh Passes Away: ਪੰਜਾਬ ਕਾਂਗਰਸ ਦੇ ਦਿੱਗਜ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹੇ ਲਾਲ ਸਿੰਘ (Lal Singh) ਦਾ ਅੱਜ ਯਾਨੀਕਿ 28 ਮਾਰਚ ਵਾਲੇ ਦਿਨ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਦੀ ਸਿਆਸਤ ਦੇ ਬਹੁਤ ਹੀ ਤਜਰਬੇਕਾਰ ਚਿਹਰੇ ਸਨ। ਉਨ੍ਹਾਂ ਨੇ ਕੈਪਟਨ ਸਰਕਾਰ ਦੌਰਾਨ ਵਿੱਤ ਮੰਤਰੀ ਵਜੋਂ ਅਹਿਮ ਜ਼ਿੰਮੇਵਾਰੀ ਨਿਭਾਈ ਸੀ ਅਤੇ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਸਨ।

ਪੰਜਾਬ ਕਾਂਗਰਸ ‘ਚ ਸੋਗ ਦੀ ਲਹਿਰ

ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਕਾਂਗਰਸੀ ਵਰਕਰਾਂ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਦੇ ਕਈ ਦਿੱਗਜ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਲਾਲ ਸਿੰਘ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਸਾਦਗੀ ਅਤੇ ਇਮਾਨਦਾਰੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਪੋਸਟ ਪਾ ਕੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ- ''ਪੰਜਾਬ ਦੀ ਸਿਆਸਤ ਦੇ ਮਹਾਨ ਨੇਤਾ ਅਤੇ ‘ਬਾਬਾ ਬੋਹੜ’ ਸ. ਲਾਲ ਸਿੰਘ ਜੀ ਦੇ ਅਕਾਲ ਚਲਾਣੇ ਖ਼ਬਰ ਨੇ ਦਿਲ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਇਹ ਸੂਬੇ ਅਤੇ ਲੋਕਾਂ ਲਈ ਨਾ ਪੂਰਾ ਕਰਿਆ ਜਾ ਸਕਣ ਵਾਲਾ ਘਾਟਾ ਹੈ। ਸਾਨੂੰ ਮਾਣ ਹੈ ਕਿ ਉਹ ਸਾਡੇ ਨਾਲ ਕਾਂਗਰਸ ਪਰਿਵਾਰ ਦਾ ਹਿੱਸਾ ਸਨ।

ਮੇਰੀ ਪੀੜ੍ਹੀ ਦੇ ਲੋਕਾਂ ਨੇ ਉਹਨਾਂ ਤੋਂ ਬਹੁਤ ਕੁਝ ਸਿੱਖਿਆ ਹੈ…ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ। ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜਨੀਤਿਕ ਅਤੇ ਲੋਕ ਜੀਵਨ ਦੇ ਤਜਰਬੇ ਨਾਲ ਬੇਅੰਤ ਸਿਆਣਪ ਹਾਸਿਲ ਕੀਤੀ ਸੀ, ਜੋ ਸਾਡੇ ਲਈ ਹਮੇਸ਼ਾ ਪ੍ਰੇਰਨਾਸ੍ਰੋਤ ਰਹੇਗੀ। ਉਹਨਾਂ ਨੇ ਪੱਕੇ ਕਾਂਗਰਸੀ ਹੋਣ ਦੇ ਬਾਵਜੂਦ ਕਦੇ ਵੀ ਆਪਣੀ ਰਾਜਨੀਤਿਕ ਸੋਚ ਨੂੰ ਨਿੱਜੀ ਰਿਸ਼ਤਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ। ਉਹ ਹਰ ਪੱਖ ਦੇ ਲੋਕਾਂ ਨਾਲ ਪਿਆਰ ਅਤੇ ਸਤਿਕਾਰ ਨਾਲ ਜੁੜੇ ਸਨ, ਇਸ ਲਈ ਉਹ ਸਾਰੇ ਰਾਜਨੀਤਿਕ ਧਿਰਾਂ ਵਿੱਚ ਸਨਮਾਨਿਤ ਹਨ।

ਮੈਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਦੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।''


ਡਕਾਲਾ ਤੋਂ ਪੰਜ ਵਾਰ ਵਿਧਾਇਕ ਰਹੇ ਲਾਲ ਸਿੰਘ

ਲਾਲ ਸਿੰਘ ਪਹਿਲੀ ਵਾਰ 1977 ਵਿੱਚ ਡਕਾਲਾ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ। ਉਦੋਂ ਤੋਂ ਲੈ ਕੇ 2012 ਤੱਕ ਉਨ੍ਹਾਂ ਨੇ ਪੰਜ ਵਾਰ ਡਕਾਲਾ ਹਲਕੇ ਦੀ ਨੁਮਾਇੰਦਗੀ ਕੀਤੀ। ਹਾਲਾਂਕਿ, ਹਲਕਾ ਬੰਦੀ (ਸੀਮਾ ਨਿਰਧਾਰਨ) ਤੋਂ ਪਹਿਲਾਂ 1985 ਅਤੇ 1997 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਮੇਲ ਸਿੰਘ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਾਲ 2012 ਦੀਆਂ ਚੋਣਾਂ ਵਿੱਚ ਲਾਲ ਸਿੰਘ ਨੇ ਸਨੌਰ ਹਲਕੇ ਤੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕਰਕੇ ਮੰਤਰੀ ਬਣੇ।


Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.