Chandigarh: ਚੰਡੀਗੜ੍ਹ ‘ਚ ਪੰਜਾਬ BJP ਦੇ ਦਫ਼ਤਰ 'ਚ ਧਮਾਕੇ ਤੋਂ ਬਾਅਦ ਹੁਣ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈਮੇਲ ਮਿਲਣ ਤੋਂ ਬਾਅਦ ਮੱਚੀ ਤਰਥੱਲੀ

By:  Lajwinder Kaur April 2nd 2026 01:22 PM -- Updated: April 2nd 2026 03:43 PM

Chandigarh: ਚੰਡੀਗੜ੍ਹ ਤੋਂ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕੱਲ੍ਹ BJP ਪੰਜਾਬ ਦਫ਼ਤਰ 'ਚ ਹੋਏ ਧਮਾਕੇ ਨੇ ਹਾਹਾਕਾਰ ਮਚਾਈ ਹੋਈ ਹੈ। ਉੱਥੇ ਹੀ ਅੱਜ ਕੁੱਝ ਸਮੇਂ ਪਹਿਲਾਂ ਹੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। 

ਦੱਸ ਦਈਏ ਚੰਡੀਗੜ 'ਚ ਕੱਲ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਹੁਣ ਹਾਈਕੋਰਟ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਈਮੇਲ ਭੇਜਣ ਵਾਲੇ ਦੀ ਜਾਂਚ ਜਾਰੀ ਕਰ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ। 


Related Post

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ
SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’
ਪੰਜਾਬ ‘ਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾ-ਹੜਤਾਲ: ਦਫ਼ਤਰ, ਸਕੂਲ ਤੇ ਹਸਪਤਾਲਾਂ ਦੀ OPD ਬੰਦ, CM ਦੁਪਹਿਰ 1 ਵਜੇ ਜਲੰਧਰ 'ਚ ਕਰਨਗੇ ਮੀਟਿੰਗ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਚੰਡੀਗੜ੍ਹ ਹੋਏਗੀ ਕਿਣ-ਮਿਣ, ਕਈ ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਨੇ ਵਧਾਈ ਪ੍ਰੇਸ਼ਾਨੀ
27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

© Copyright Galactic Television & Communications Pvt. Ltd. 2026. All rights reserved.