ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ

ਪੰਜਾਬ ਕਾਂਗਰਸ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਧੰਨਵਾਦ ਕੀਤਾ ਹੈ।

By:  Lajwinder Kaur October 17th 2026 05:59 PM -- Updated: October 17th 2026 06:05 PM

ਪੰਜਾਬ ਕਾਂਗਰਸ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦਾ ਸੁਪਰਵਾਈਜ਼ਰ ਬਣਾਇਆ ਗਿਆ ਹੈ।

ਰਾਣਾ ਗੁਰਜੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ ’ਤੇ ਸਬੰਧਤ ਸੂਚੀ ਸਾਂਝੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕੇ. ਸੀ. ਵੇਣੂਗੋਪਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਵੋਟ ਦੇ ਅਧਿਕਾਰ ਅਤੇ ਚੋਣ ਪਾਰਦਰਸ਼ਤਾ ’ਤੇ ਦਿੱਤਾ ਜ਼ੋਰ

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੈ ਅਤੇ ਇਸ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਦਲੇਰੀ ਤੇ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਰਾਹੀਂ ਕਾਂਗਰਸ ਪਾਰਟੀ ਚੋਣਾਂ ਵਿੱਚ ਪਾਰਦਰਸ਼ਤਾ, ਲੋਕਤੰਤਰਿਕ ਜਵਾਬਦੇਹੀ ਅਤੇ ਹਰ ਨਾਗਰਿਕ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗੀ।


© Copyright Galactic Television & Communications Pvt. Ltd. 2026. All rights reserved.