ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖਬਰ! ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ਸਿਟੀ ’ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ ਦਾ ਮਾਹੌਲ...

ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਰਕਾਰ ਵੱਲੋਂ ਤਿਆਰ ਕੀਤੀ ਗਈ ਟੈਂਟ ਸਿਟੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਇਲਾਕੇ ਵਿੱਚ ਮੀਂਹ ਪੈਣ ਤੋਂ ਬਾਅਦ ਵਾਪਰੀ ਹੈ।

By:  Lajwinder Kaur July 13th 2026 10:18 AM -- Updated: July 13th 2026 10:41 AM

ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸਰਕਾਰ ਵੱਲੋਂ ਤਿਆਰ ਕੀਤੀ ਗਈ ਟੈਂਟ ਸਿਟੀ ਵਿੱਚ ਅੱਜ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਇਲਾਕੇ ਵਿੱਚ ਮੀਂਹ ਪੈਣ ਤੋਂ ਬਾਅਦ ਵਾਪਰੀ ਹੈ।

ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇੱਕ-ਡੇਢ ਘੰਟੇ ਬਾਅਦ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ। ਮਿਲੀ ਜਾਣਕਾਰੀ 13 ਤੰਬੂ ਸੜ ਕੇ ਸੁਆਹ ਹੋ ਗਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।



ਜ਼ਿਕਰਯੋਗ ਹੈ ਕਿ ਇਸ ਟੈਂਟ ਸਿਟੀ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂ ਰੁਕਦੇ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਇਹ ਟੈਂਟ ਸਿਟੀ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਸੀ। 


Related Post

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ
ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.