ਵੱਡੀ ਖ਼ਬਰ: ਰਾਜ ਸਭਾ ਮੈਂਬਰ ਸੰਦੀਪ ਪਾਠਕ ‘ਤੇ ਡਿੱਗ ਸਕਦੀ ਗਾਜ਼, ਕਿਸੇ ਵੀ ਵੇਲੇ ਹੋ ਸਕਦੀ ਗ੍ਰਿਫ਼ਤਾਰੀ! ਪੰਜਾਬ 'ਚ 2 FIR ਦਰਜ

By:  Lajwinder Kaur May 2nd 2026 09:44 AM -- Updated: May 2nd 2026 10:03 AM

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਸੰਦੀਪ ਪਾਠਕ ਵਿਰੁੱਧ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ 2 ਐਫ.ਆਈ.ਆਰ. (FIR) ਦਰਜ ਕੀਤੀਆਂ ਹਨ।

ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਹੋਏ ਮਾਮਲੇ

ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਪੁਲਿਸ ਸੂਤਰਾਂ ਮੁਤਾਬਕ, ਪਾਠਕ ਨੂੰ ਕਿਸੇ ਵੀ ਸਮੇਂ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ। 

ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਦਿੱਲੀ ਸਥਿਤ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਫਲੈਟ 'ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਦਰਜ ਹੋਈਆਂ ਦੋ ਗੈਰ-ਜ਼ਮਾਨਤੀ ਐਫ.ਆਈ.ਆਰ. ਦੇ ਸਬੰਧ ਵਿੱਚ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪਾਠਕ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁਲਿਸ ਦੀ ਮੌਜੂਦਗੀ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਸੰਦੀਪ ਪਾਠਕ ਦੀ ਇੱਕ ਵੀਡੀਓ ਵੀ ਸਾਹਮਣੇ ਆਈ, ਜਿਸ 'ਚ ਉਹ ਆਪਣੇ ਘਰ ਤੋਂ ਕਾਰ ਦੇ ਵਿੱਚ ਬੈਠ ਕੇ ਤੇਜ਼ੀ ਦੇ ਨਾਲ ਨਿਕਲਦੇ ਹੋਏ ਨਜ਼ਰ ਆਏ।

ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਸੰਦੀਪ ਪਾਠਕ ਸਮੇਤ 'ਆਪ' ਦੇ 7 ਰਾਜ ਸਭਾ ਮੈਂਬਰਾਂ ਨੇ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਰੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ। ਪਰ ਹੁਣ ਦੇਖਣਾ ਹੋਏਗਾ ਸੰਦੀਪ ਪਾਠਕ ਦੇ ਮਾਮਲੇ ‘ਚ ਪੁਲਿਸ ਕਿਸ ਤਰ੍ਹਾਂ ਦੀ ਅਗਲੇਰੀ ਕਾਰਵਾਈ ਕਰਦੀ ਹੈ।

ਆਪ ਪਾਰਟੀ ਵੱਲੋਂ ਬਾਗੀ ਮੈਂਬਰਾਂ ਵੱਲੋਂ ਪਾਰਟੀ ਛੱਡਣ ਨੂੰ ਲੈ ਕੇ ਕਿਹਾ ਕਿ ਇਹ ਸਾਰੇ ਪੰਜਾਬ ਦੇ ਗੱਦਾਰ ਹਨ। ਸੀ ਐਮ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਬੈਠੇ ਬਿਠਾਏ ਸੀਟਾਂ ਮਿਲ ਗਈਆਂ ਸਨ। ਇਨ੍ਹਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ ਹੈ। ਵਿਰੋਧੀ ਧੀਰਾਂ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਿਆ ਗਿਆ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.