ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ! 1 ਨਵੰਬਰ ਨੂੰ ਖਾਤਿਆਂ 'ਚ ਆਵੇਗੀ ₹3,000 ਤੋਂ ₹4,500 ਤੱਕ ਦੀ ਰਾਸ਼ੀ, ਅਮਨ ਅਰੋੜਾ ਨੇ ਦਿੱਤੀ ਜਾਣਕਾਰੀ

ਪੰਜਾਬ ਦੀਆਂ ਮਹਿਲਾਵਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਵਾਰ ਫਿਰ ਸਨਮਾਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

By:  Lajwinder Kaur October 31st 2026 11:23 AM -- Updated: October 31st 2026 11:29 AM

ਪੰਜਾਬ ਦੀਆਂ ਮਹਿਲਾਵਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਵਾਰ ਫਿਰ ਸਨਮਾਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਜੀ ਹਾਂ ਮੁੜ ਤੋਂ ਔਰਤਾਂ ਦੇ ਖਾਤਿਆਂ ‘ਚ ਟੂੰ-ਟੂੰ ਹੋਏਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ। 

1 ਨਵੰਬਰ ਨੂੰ ਮੋਬਾਈਲ ਫ਼ੋਨਾਂ 'ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ

ਅਮਨ ਅਰੋੜਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ 'ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਹੁਣ 1 ਨਵੰਬਰ ਤੋਂ ਮੁੜ ਮਹਿਲਾਵਾਂ ਦੇ ਖਾਤਿਆਂ ਵਿੱਚ ਇਹ ਰਾਸ਼ੀ ਪਹੁੰਚਣ ਦੀ ਉਮੀਦ ਹੈ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ।

Related Post

AAP ਵੱਲੋਂ ਚੋਣਾਂ ਨੂੰ ਲੈ ਕੇ ਵੱਡਾ ਧਮਾਕਾ! 40 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਜਾਣੋ CM ਮਾਨ ਕਿੱਥੋਂ ਲੜਣਗੇ ਚੋਣ…
AAP ਹੋਈ ਹੋਰ ਮਜ਼ਬੂਤ! ਪਿੰਡ ਮਾਝੀ ਤੋਂ ਕਈ ਪਰਿਵਾਰਾਂ ਨੇ ਫੜ੍ਹਿਆ ‘ਆਪ’ ਦਾ ਪੱਲਾ, ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਾਰਟੀ ‘ਚ ਕਰਵਾਇਆ ਸ਼ਾਮਿਲ
AAP ਨੇ ਖਿੱਚੀ ਚੋਣਾਂ ਦੀ ਤਿਆਰੀ...ਉਮੀਦਵਾਰਾਂ ਦੀ ਪਹਿਲੀ ਲਿਸਟ 'ਤੇ ਲੱਗੀ ਮੋਹਰ: CM ਮਾਨ ਦਾ ਵੱਡਾ ਐਲਾਨ; ਕੱਲ੍ਹ ਜਾਰੀ ਹੋਵੇਗੀ ਸੂਚੀ
ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਬਲ! ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ 200 ਨੌਜਵਾਨ ਕਾਂਗਰਸ 'ਚ ਸ਼ਾਮਲ
ਅਕਾਲੀ ਦਲ ‘ਵਾਰਿਸ ਪੰਜਾਬ’ ਦੀ ਵੱਡੀ ਕਾਰਵਾਈ, 5 ਆਗੂ ‘ਤੇ ਡਿੱਗੀ ਗਾਜ਼; ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ...
ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਤੇ ਹਨੇਰੀ ਦਾ ਅਲਰਟ, ਗੜ੍ਹੇ ਪੈਣ ਦੀ ਵੀ ਸੰਭਾਵਨਾ

© Copyright Galactic Television & Communications Pvt. Ltd. 2026. All rights reserved.