ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ: ਵਾਰਡ ਇੰਚਾਰਜ ਸੈਂਕੜੇ ਸਾਥੀਆਂ ਸਮੇਤ ਮੁੜ ਕਾਂਗਰਸ ‘ਚ ਸ਼ਾਮਲ; ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕੀਤਾ ਸਵਾਗਤ

ਅਜਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ 'ਸੁਖ ਨਿੱਝਰ' ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਦਿਆਂ ਮੁੜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰ ਲਈ।

By:  Lajwinder Kaur November 26th 2026 01:44 PM -- Updated: November 26th 2026 01:52 PM

ਅਜਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ 'ਸੁਖ ਨਿੱਝਰ' ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਦਿਆਂ ਮੁੜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰ ਲਈ। ਇਸ ਮੌਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ (ਸੁਖ ਔਜਲਾ) ਨੇ ਸੁਖ ਨਿੱਝਰ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਸੁਖ ਔਜਲਾ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ

ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਸੁਖ ਨਿੱਝਰ ਕੁਝ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਦੇ ਵਿਸ਼ੇਸ਼ ਯਤਨਾਂ ਅਤੇ ਲਗਾਤਾਰ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਮੁੜ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਫ਼ੈਸਲਾ ਲਿਆ।

ਕਾਂਗਰਸ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ: ਗੁਰਜੀਤ ਸਿੰਘ ਔਜਲਾ

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਅਤੇ ਸਮਰਥਕਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹਨ, ਜੋ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਉਠਾਉਂਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੁਖ ਨਿੱਝਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਵਾਪਸੀ ਨਾਲ ਅਜਨਾਲਾ ਹਲਕੇ ਵਿੱਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ ਅਤੇ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

2027 ਦੀਆਂ ਚੋਣਾਂ 'ਚ ਇਕਜੁੱਟ ਹੋ ਕੇ ਸਰਕਾਰ ਬਣਾਏਗੀ ਕਾਂਗਰਸ: ਸੁਖ ਔਜਲਾ

ਦੂਜੇ ਪਾਸੇ, ਕਾਂਗਰਸੀ ਆਗੂ ਸੁਖ ਔਜਲਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੁਖ ਨਿੱਝਰ ਦੀ ਆਪਣੇ ਸਾਥੀਆਂ ਸਮੇਤ ਘਰ ਵਾਪਸੀ ਅਜਨਾਲਾ ਵਿੱਚ ਕਾਂਗਰਸ ਦੇ ਸੰਗਠਨਾਤਮਕ ਵਿਸਥਾਰ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਆਪਣੇ ਮਿਹਨਤੀ ਵਰਕਰਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾਵੇਗਾ।

Related Post

ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ 3 ਸ਼ਰਧਾਲੂ ਲਾਪਤਾ, ਜਾਣੋ ਕਿਵੇਂ ਹੋਏ ਗਾਇਬ…
ਬਟਾਲਾ ਵਾਸੀਆਂ ਲਈ ਜ਼ਰੂਰੀ ਖ਼ਬਰ: ਕੱਲ੍ਹ ਰਾਤ 8 ਵਜੇ ਤੋਂ 8:15 ਵਜੇ ਤੱਕ ਰਹੇਗਾ 'ਬਲੈਕਆਊਟ', ਸਰਕਾਰੀ ਹਸਪਤਾਲ ਵਿਖੇ ਹੋਵੇਗੀ ਮੌਕ ਡਰਿੱਲ
ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ! ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ 431 ਰੁਪਏ ਪ੍ਰਤੀ ਕੁਇੰਟਲ ਰੇਟ
ਪੰਜਾਬ ਭਾਜਪਾ ਵੱਲੋਂ ਸੰਗਠਨ ਦਾ ਵਿਸਥਾਰ; 15 ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਰਾਜਪੁਰਾ ਦੀ ਸਿਆਸਤ 'ਚ ਵੱਡਾ ਉਲਟਫੇਰ: ਹਰਦਿਆਲ ਸਿੰਘ ਕੰਬੋਜ ਦੇ BJP 'ਚ ਸ਼ਾਮਲ ਹੋਣ ਮਗਰੋਂ ਜਗਦੀਸ਼ ਜੱਗਾ ਨੇ ਦਿਖਾਇਆ ਸ਼ਕਤੀ ਪ੍ਰਦਰਸ਼ਨ
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 25 IPS ਤੇ 6 PPS ਅਫ਼ਸਰਾਂ ਦਾ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਕਿੱਥੇ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.