ਪੰਜਾਬ 'ਚ ਵੱਡਾ ਸਿਆਸੀ ਧਮਾਕਾ: ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅੱਜ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਇਸ ਸਬੰਧੀ ਚੰਡੀਗੜ੍ਹ ਪਹੁੰਚੇ, ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ।
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅੱਜ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਇਸ ਸਬੰਧੀ ਚੰਡੀਗੜ੍ਹ ਪਹੁੰਚੇ, ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ।
ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਰਮਿੰਦਰ ਸਿੰਘ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਲਿਖਿਆ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਨਾ ਖੁਸ਼ੀ ਦੀ ਗੱਲ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਵਾਰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਮੁਤਾਬਕ ਅਕਾਲੀ ਸਰਕਾਰਾਂ ਦੌਰਾਨ ਇਸ ਹਲਕੇ ਵਿੱਚ ਵਿਕਾਸ ਦੇ ਕਈ ਕੰਮ ਹੋਏ। ਉਨ੍ਹਾਂ ਉਮੀਦ ਜਤਾਈ ਕਿ ਰਮਿੰਦਰ ਸਿੰਘ ਆਵਲਾ ਪਾਰਟੀ ਨੂੰ ਜਲਾਲਾਬਾਦ ਦੇ ਨਾਲ-ਨਾਲ ਪੂਰੇ ਸਰਹੱਦੀ ਖੇਤਰ ਵਿੱਚ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਯੋਗਦਾਨ ਪਾਉਣਗੇ।
ਘੁਬਾਇਆ ਨਾਲ ਟਿਕਟ ਨੂੰ ਲੈ ਕੇ ਰਹੀ ਖਿੱਚੋਤਾਣ
ਰਮਿੰਦਰ ਸਿੰਘ ਆਵਲਾ ਦਾ ਕਾਂਗਰਸ ਛੱਡਣਾ ਫਿਰੋਜ਼ਪੁਰ ਅਤੇ ਜਲਾਲਾਬਾਦ ਦੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਵਿੱਚ ਰਹਿੰਦਿਆਂ ਆਵਲਾ ਅਤੇ ਸ਼ੇਰ ਸਿੰਘ ਘੁਬਾਇਆ ਵਿਚਕਾਰ ਟਿਕਟ ਨੂੰ ਲੈ ਕੇ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਸਨ।
ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਸ ਸਮੇਂ ਕਾਂਗਰਸ ਦੇ ਕਈ ਸਥਾਨਕ ਆਗੂਆਂ ਨੇ ਉਨ੍ਹਾਂ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਰਮਿੰਦਰ ਸਿੰਘ ਆਵਲਾ ਸਮੇਤ ਕੁਝ ਸਥਾਨਕ ਆਗੂਆਂ ਦੀ ਨਾਰਾਜ਼ਗੀ ਵੀ ਚਰਚਾ ਵਿੱਚ ਰਹੀ ਸੀ। ਹਾਲਾਂਕਿ, ਕਾਂਗਰਸ ਹਾਈਕਮਾਨ ਨੇ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਸੀ।
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ
ਰਮਿੰਦਰ ਸਿੰਘ ਆਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਮਾਹੌਲ ਵਿੱਚ ਇੱਕ ਹੋਰ ਘਟਨਾਕ੍ਰਮ ਜੁੜ ਗਿਆ ਹੈ। ਇਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵੀ ਗੱਠਜੋੜ ਬਾਰੇ ਵੀ ਚਰਚਾ ਹੋ ਰਹੀ ਹੈ, ਹਾਲਾਂਕਿ ਇਸ ਸਬੰਧੀ ਕਿਸੇ ਅੰਤਿਮ ਫ਼ੈਸਲੇ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।