ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

By:  Lajwinder Kaur October 17th 2026 12:55 PM -- Updated: October 17th 2026 01:07 PM

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਵੱਖ-ਵੱਖ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜਾਂ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਸੂਚੀ ਸਾਂਝੀ ਕੀਤੀ ਹੈ। 'ਆਪ' ਨੇ ਨਵੇਂ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ 'ਤੇ ਵਧਾਈਆਂ ਦਿੱਤੀਆਂ ਹਨ ਅਤੇ ਉਮੀਦ ਜਤਾਈ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਪਾਰਟੀ ਦਾ ਅਧਿਕਾਰਤ ਬਿਆਨ

ਆਮ ਆਦਮੀ ਪਾਰਟੀ ਵੱਲੋਂ ਸੂਚੀ ਜਾਰੀ ਕਰਦਿਆਂ ਲਿਖਿਆ ਗਿਆ:

"ਆਮ ਆਦਮੀ ਪਾਰਟੀ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ।"

ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਪਕੜ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

© Copyright Galactic Television & Communications Pvt. Ltd. 2026. All rights reserved.