ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ! ਨਾਮੀ ਅਕਾਲੀ ਆਗੂ ਖਿਲਾਫ ਲੁੱਕਆਊਟ ਸਰਕੂਲਰ ਜਾਰੀ; ਦੇਸ਼ ਛੱਡਣ 'ਤੇ ਪਾਬੰਦੀ, ਗ੍ਰਿਫਤਾਰੀ ਦੀ ਲਟਕੀ ਤਲਵਾਰ

By:  Lajwinder Kaur June 2nd 2026 10:20 AM -- Updated: June 2nd 2026 10:32 AM

ਪੰਜਾਬ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਮਜੀਠੀਆ ਨੂੰ ਫੜਨ ਲਈ ਅੰਮ੍ਰਿਤਸਰ ਪੁਲਿਸ ਨੇ 12 ਟੀਮਾਂ ਬਣਾਈਆਂ ਹਨ। ਸੋਮਵਾਰ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਉਨ੍ਹਾਂ ਦੀ ਭਾਲ ਕੀਤੀ ਗਈ। ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹੀ ਹਨ। 

 ਲੁੱਕਆਊਟ ਨੋਟਿਸ ਜਾਰੀ

ਪੁਲਿਸ ਅਨੁਸਾਰ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਬੀਤੀ 31 ਮਈ ਨੂੰ ਮਜੀਠਾ ਥਾਣੇ 'ਚੋਂ ਜ਼ਬਰਦਸਤੀ ਆਪਣੇ ਸਾਥੀ ਨੂੰ ਛੁਡਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਦੇ ਘਰ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਅਤੇ ਚੰਡੀਗੜ੍ਹ ਦੇ ਐਮ.ਐਲ.ਏ. ਹੋਸਟਲ ਸਮੇਤ 6 ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਮਜੀਠੀਆ ਦੇ ਨਾ ਮਿਲਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਹੁਣ ਉਹ ਦੇਸ਼ ਛੱਡ ਕੇ ਬਾਹਰ ਨਹੀਂ ਜਾ ਸਕਣਗੇ।

ਦੂਜੇ ਪਾਸੇ, ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਸੁਣਵਾਈ ਤੋਂ ਪਹਿਲਾਂ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ, ਅੰਮ੍ਰਿਤਸਰ ਦੇ ਐਸਐਸਪੀ ਅਤੇ ਮਜੀਠਾ ਥਾਣੇ ਦੇ ਐਸਐਚਓ ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਇੱਕ ਸਾਜ਼ਿਸ਼ ਤਹਿਤ ਦੋਸ਼ੀ ਨੂੰ ਥਾਣੇ ਵਿੱਚੋਂ ਛੁਡਾਇਆ ਗਿਆ ਹੈ, ਜਿਸ ਕਾਰਨ ਬਿਕਰਮ ਮਜੀਠੀਆ ਸਮੇਤ ਕਈ ਲੋਕਾਂ 'ਤੇ ਕੇਸ ਦਰਜ ਕੀਤਾ ਗਿਆ ਹੈ।

ਮਜੀਠੀਆ ਦੀ ਭਾਲ ਵਿੱਚ ਪਹੁੰਚੇ ਐਸਪੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਮਜੀਠੀਆ ਵਿਰੁੱਧ FIR ਨੰਬਰ 91 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਯਾਨੀਕਿ 1 ਜੂਨ ਨੂੰ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ, ਪਰ ਉਹ ਉੱਥੇ ਨਹੀਂ ਮਿਲੇ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ, ਜਿਨ੍ਹਾਂ ਨੂੰ ਵੱਖ-ਵੱਖ ਇਲਾਕਿਆਂ ਵਿੱਚ ਭਾਲ ਲਈ ਭੇਜ ਦਿੱਤਾ ਗਿਆ ਹੈ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.