Punjab ਦੀ ਸਿਆਸਤ ‘ਚ ਵੱਡਾ ਮੋੜ: ਪੰਜਾਬ ਦੌਰੇ ’ਤੇ ਆਏ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦਾ ਵੱਡਾ ਐਲਾਨ; ਭਾਜਪਾ-ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਬੋਲੇ…

ਬੀ.ਐੱਲ. ਸੰਤੋਸ਼ ਪੰਜਾਬ ਵਿੱਚ ਪਾਰਟੀ ਸੰਗਠਨ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਹਕੀਕਤਾਂ ਨੂੰ ਸਮਝਣ ਲਈ ਦੋ ਦਿਨਾਂ ਦੌਰੇ 'ਤੇ ਹਨ। ਇਸ ਲਈ ਉਹ ਪਾਰਟੀ ਦੇ ਆਗੂਆਂ ਸਣੇ ਵਰਕਰਾਂ ਦੇ ਨਾਲ ਖੁੱਲ ਕੇ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਭਾਜਪਾ-ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ।

By:  Lajwinder Kaur August 25th 2026 01:24 PM -- Updated: August 25th 2026 01:30 PM

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਨਵਾਂ ਮੋੜ ਆਇਆ, ਜਦੋਂ ਭਾਰਤੀ ਜਨਤਾ ਪਾਰਟੀ (BJP) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੀ। ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਆਪਣੇ ਪੰਜਾਬ ਦੌਰੇ ਦੌਰਾਨ ਇਹ ਸਾਫ਼ ਕਰ ਦਿੱਤਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲੇ (ਏਕਲਾ ਚਲੋ) ਦੀ ਨੀਤੀ ਤਹਿਤ ਕਿਸੇ ਵੀ ਗਠਜੋੜ ਤੋਂ ਬਿਨਾਂ ਇਕੱਲੇ ਹੀ ਚੋਣ ਲੜੇਗੀ।

ਵਰਕਰਾਂ ਦੀ ਸਲਾਹ 'ਤੇ ਲਿਆ ਫ਼ੈਸਲਾ 

ਬੀ.ਐੱਲ. ਸੰਤੋਸ਼ ਪੰਜਾਬ ਵਿੱਚ ਪਾਰਟੀ ਸੰਗਠਨ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਹਕੀਕਤਾਂ ਨੂੰ ਸਮਝਣ ਲਈ ਦੋ ਦਿਨਾਂ ਦੌਰੇ 'ਤੇ ਹਨ। ਪਟਿਆਲਾ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਦੌਰਾਨ ਜ਼ਿਆਦਾਤਰ ਪਾਰਟੀ ਵਰਕਰਾਂ ਅਤੇ ਜ਼ਮੀਨੀ ਆਗੂਆਂ ਨੇ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਗੁਰੇਜ਼ ਕਰਨ ਅਤੇ ਆਪਣੇ ਹੱਕਾਂ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਸੀ।

ਇਸ ਤੋਂ ਬਾਅਦ ਉਨ੍ਹਾਂ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਾਰੇ 117 ਹਲਕਿਆਂ ਵਿੱਚ ਤਿਆਰੀਆਂ ਕੀਤੀਆਂ ਜਾਣ। 

ਅਕਾਲੀ ਦਲ ਦੀਆਂ ਉਮੀਦਾਂ ਨੂੰ ਝਟਕਾ

ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਅਕਾਲੀ ਆਗੂਆਂ ਦੇ ਬਿਆਨਾਂ ਤੋਂ ਬਾਅਦ ਇਹ ਚਰਚਾਵਾਂ ਤੇਜ਼ ਹੋ ਗਈਆਂ ਸਨ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਗਠਜੋੜ ਮੁੜ ਸੁਰਜੀਤ ਹੋ ਸਕਦਾ ਹੈ। ਪਰ ਭਾਜਪਾ ਹਾਈਕਮਾਂਡ ਵੱਲੋਂ ਸਾਰੀਆਂ ਸੀਟਾਂ 'ਤੇ ਇਕੱਲੇ ਚੋਣ ਲੜਨ ਦੇ ਐਲਾਨ ਨੇ ਅਕਾਲੀ ਲੀਡਰਸ਼ਿਪ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ ਅਤੇ ਉਨ੍ਹਾਂ ਦੇ ਅੰਦਰ ਤਥਾਕਥਿਤ ਹਲਚਲ ਮਚ ਗਈ ਹੈ। ਭਾਜਪਾ ਦੇ ਇਸ ਰੁਖ਼ ਨਾਲ ਹੁਣ ਪੰਜਾਬ ਦੀ ਸਿਆਸਤ ਵਿੱਚ ਮੁਕਾਬਲਾ ਪੂਰੀ ਤਰ੍ਹਾਂ ਦਿਲਚਸਪ ਅਤੇ ਬਹੁ-ਕੋਣਾ ਹੋਣ ਦੇ ਆਸਾਰ ਬਣ ਗਏ ਹਨ।  


Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.