ਬੀ.ਕੇ.ਯੂ. ਸਿੱਧੂਪੁਰ ਦੇ ਆਗੂ ਕਾਕਾ ਕੋਟੜਾ ਦੀ ਫ਼ਰੀਦਕੋਟ ਜੇਲ੍ਹ ‘ਚ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ; ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਘੇਰਿਆ

ਬੀਕੇਯੂ ਸਿੱਧੂਪੁਰ ਦੇ ਜੇਲ੍ਹ ਭਰੋ ਅੰਦੋਲਨ ਤਹਿਤ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਸੰਗਠਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਸੋਮਵਾਰ ਰਾਤ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

By:  Lajwinder Kaur September 1st 2026 11:21 AM -- Updated: September 1st 2026 11:50 AM

ਬੈਂਕਾਂ ਦੇ ਬਾਹਰ ਲਗਾਏ ਗਏ ਧਰਨਿਆਂ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਘਿਰਾਓ ਦੇ ਪ੍ਰੋਗਰਾਮ ਤੋਂ ਪਹਿਲਾਂ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਕੋਟੜਾ ਦੀ ਸਿਹਤ ਫ਼ਰੀਦਕੋਟ ਜੇਲ੍ਹ ਵਿੱਚ ਅਚਾਨਕ ਵਿਗੜ ਗਈ। ਆਕਸੀਜਨ ਦੀ ਕਮੀ ਕਾਰਨ ਤਬੀਅਤ ਜ਼ਿਆਦਾ ਖ਼ਰਾਬ ਹੋਣ 'ਤੇ ਉਨ੍ਹਾਂ ਨੂੰ ਐਮਰਜੈਂਸੀ ਹਾਲਤ ਵਿੱਚ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਉਂਦਾ ਗਿਆ।

ਕਿਸਾਨ ਆਗੂ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਮੈਡੀਕਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਦੇ ਨਾਲ-ਨਾਲ ਸੂਬਾ ਸਰਕਾਰ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ।

ਹਸਪਤਾਲ ਪ੍ਰਬੰਧਾਂ 'ਤੇ ਉੱਠੇ ਸਵਾਲ

ਮੀਡੀਆ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਲ੍ਹ ਵਿੱਚ ਆਕਸੀਜਨ ਦੀ ਘਾਟ ਕਾਰਨ ਕਾਕਾ ਕੋਟੜਾ ਦੀ ਹਾਲਤ ਗੰਭੀਰ ਹੋਈ ਸੀ, ਪਰ ਮੈਡੀਕਲ ਹਸਪਤਾਲ ਵਿੱਚ ਵੀ ਪ੍ਰਬੰਧਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਕਰੀਬ ਡੇਢ ਘੰਟਾ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦਾ ਇਲਾਜ ਸ਼ੁਰੂ ਨਹੀਂ ਕੀਤਾ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਟੈਸਟ ਰਿਪੋਰਟਾਂ ਆਉਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ।

ਜੇਲ੍ਹ ਵਿੱਚ ਹੋਰਨਾਂ ਆਗੂਆਂ ਦੀ ਸਿਹਤ ਵੀ ਖ਼ਰਾਬ

ਡੱਲੇਵਾਲ ਨੇ ਦਾਅਵਾ ਕੀਤਾ ਕਿ ਸਿਰਫ਼ ਕਾਕਾ ਕੋਟੜਾ ਹੀ ਨਹੀਂ, ਸਗੋਂ ਜੇਲ੍ਹ ਵਿੱਚ ਬੰਦ 4 ਤੋਂ 5 ਹੋਰ ਕਿਸਾਨ ਆਗੂਆਂ ਦੀ ਸਿਹਤ ਵੀ ਵਿਗੜੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਸਾਰੇ ਆਗੂਆਂ ਨੂੰ ਵੀ ਤੁਰੰਤ ਹਸਪਤਾਲ ਲਿਆਉਂਦਾ ਜਾਵੇ ਅਤੇ ਬਣਦਾ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ।

ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ

ਕਿਸਾਨ ਆਗੂ ਡੱਲੇਵਾਲ ਨੇ ਰੋਹ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਸੀ, ਪਰ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਪਹਿਲਾਂ ਹੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਇਤਰਾਜ਼ ਜਤਾਇਆ ਕਿ ਬਿਮਾਰ ਆਗੂ ਕਾਕਾ ਕੋਟੜਾ ਨੂੰ ਹਸਪਤਾਲ ਲਿਆਉਂਦੇ ਸਮੇਂ ਹੱਥਕੜੀਆਂ ਲਗਾਈਆਂ ਗਈਆਂ, ਜਦਕਿ ਉਹ ਕੋਈ ਆਮ ਅਪਰਾਧੀ ਨਹੀਂ ਸਗੋਂ ਸਿਆਸੀ ਕੈਦੀ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਆਗੂ ਨੂੰ ਕੁਝ ਹੁੰਦਾ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਮਾੜਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।

Related Post

ਪੰਜਾਬ ਚੋਣਾਂ ਤੋਂ ਪਹਿਲਾਂ ਹਾਈਕਮਾਂਡ ਨੇ ਇਸ ਸੀਨੀਅਰ ਕਾਂਗਰਸੀ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪੋਸਟ ਪਾ ਕੀਤਾ ਧੰਨਵਾਦ
AAP ਹੋਈ ਹੋਰ ਮਜ਼ਬੂਤ! ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ 'ਚ ਕਈ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ‘ਚ ਸ਼ਾਮਲ
ਪੰਜਾਬ ਚੋਣਾਂ 2027 ਤੋਂ ਪਹਿਲਾਂ AAP ਦਾ ਵੱਡਾ ਕਦਮ, ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ
SGPC ਦਾ ਵੱਡਾ ਫ਼ੈਸਲਾ! ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਪਰਵਿੰਦਰ ਝੋਟਾ ਦੀ ਤਸਵੀਰ, ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਦੀ ਸਹਾਇਤਾ ਦਾ ਐਲਾਨ
ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ! ਜਲਦ ਆਵੇਗੀ ਚੋਣ ਕਮਿਸ਼ਨ ਦੀ ਟੀਮ, ਸਿਆਸੀ ਪਾਰਟੀਆਂ ਪੱਬਾਂ ਭਾਰ…
ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧੇਗੀ ਠੰਢ, ਅੱਜ ਮੌਸਮ ਰਹੇਗਾ ਖੁਸ਼ਕ; ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ; ਰੋਪੜ ‘ਚ 32.7 ਡਿਗਰੀ ਦਰਜ

© Copyright Galactic Television & Communications Pvt. Ltd. 2026. All rights reserved.