Shiromani Akali Dal: ਡਾਇਨਾਸੌਰ ਵਾਲੀ ਅਖਾਣ ਦਾ ਲੋਕਾਂ ਨੇ ਦਿੱਤਾ ਮੂੰਹ ਤੋੜਵਾਂ ਜਵਾਬ: ਬੰਟੀ ਰੋਮਾਣਾ

By:  Jitendra Baghel December 18th 2025 03:51 PM -- Updated: December 18th 2025 04:00 PM

ਪੰਜਾਬ ਭਰ ਵਿਚ ਹੋਈਆਂ ਬਲਾਕ ਸੰਮਤੀ ਅਤੇ ਜਿਲ੍ਹੇ ਪ੍ਰੀਸ਼ਦ ਚੋਣਾਂ ਵਿਚ ਆਏ ਨਤੀਜਿਆਂ ਨੇ ਪੰਜਾਬ ਭਰ ਨੂੰ ਹੈਰਾਨ ਕੀਤਾ ਹੈ। ਬੈਕ ਫੁਟ 'ਤੇ ਚੱਲ ਰਹੀ ਹੈ, ਸ਼੍ਰੋਮਣੀ ਅਕਾਲੀ ਦਲ ਇਹਨਾਂ ਚੋਣਾਂ ਵਿਚ ਉਭਰਦੀ ਸਾਹਮਣੇ ਆਈ ਹੈ। ਫਰੀਦਕੋਟ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਰਹੀ ਹੈ। ਫਰੀਦਕੋਟ ਜਿਲ੍ਹੇ ਅੰਦਰ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਵਿਚੋਂ 5 ਸੀਟਾਂ ਉੱਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਜੇਤੂ ਰਹੇ ਹਨ। ਬਲਾਕ ਸੰਮਤੀ ਚੋਣਾਂ ਵਿੱਚ ਵੀ ਜਿਲ੍ਹੇ ਦੀਆਂ 3 ਬਲਾਕ  ਸੰਮਤੀਆਂ ਦੀਆਂ 65 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 25 ਸੀਟਾਂ ਲੈ ਕੇ ਪਹਿਲੇ ਸਥਾਨ ਉੱਤੇ ਰਹੀ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ।

ਉੱਥੇ ਹੀ ਚੋਣ ਅਫਸਰ ਪਾਸੋਂ ਆਪਣੀ ਜਿੱਤ ਦੇ ਸਰਟੀਫਿਕੇਟ ਹਾਸਲ ਕਰਨ ਵਾਲੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਲਤਾਰ ਸਿੰਘ ਬਰਾੜ ਪਹੁੰਚੇ, ਉਹਨਾਂ ਕਿਹਾ ਜਿੱਥੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਲੈ ਕੇ ਤਰਾਂ-ਤਰਾਂ ਦੇ ਅਖਾਣ ਬਣਾਏ ਗਏ ਸਨ, ਉਹਨਾਂ ਦਾ ਪੰਜਾਬ ਦੇ ਲੋਕਾਂ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਕਲੇ ਫਰੀਦਕੋਟ ਹੀ ਨਹੀਂ ਨਾਲ ਲਗਦੇ, ਕਈ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿਚ ਲੋਕਾਂ ਨੇ 'ਆਪ' ਸਰਕਾਰ ਨੂੰ ਨਕਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲਾਂ ਕੀਤੇ ਕੰਮਾਂ 'ਤੇ ਮੋਹਰ ਲਗਾਈ ਹੈ। 

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਆਪ ਦੀ ਸਰਕਾਰ ਬਣਾ ਕੇ ਖੁਦ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਵਿਚ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਵਿਚੋਂ 5 ਜਿੱਤ ਕੇ ਬਹੁਮਤ ਵਿਚ ਹੈ ਅਤੇ ਇਥੇ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਦਾ ਹੀ ਬਣੇਗਾ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਲਈ, ਜਿਥੇ ਲੋਕਾਂ ਦਾ ਧੰਨਵਾਦ ਕੀਤਾ, ਉਥੇ ਹੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਲੋਕਾਂ ਵਲੋਂ ਮਿਲੇ ਫਤਵੇ ਨੂੰ ਉਹ ਸਵੀਕਾਰ ਕਰਦੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

Related Post

27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!
ਪੰਜਾਬ 'ਚ ਭਲਕੇ ਮਹਾ-ਹੜਤਾਲ : OPS, DA ਤੇ ਪੇ-ਸਕੇਲ ਸਮੇਤ ਕਈ ਮੰਗਾਂ, ਵਿਰੋਧੀ ਪਾਰਟੀਆਂ ਵੱਲੋਂ ਸਮਰਥਨ, ਜਾਣੋ ਕਿਹੜੀਆਂ ਸੇਵਾਵਾਂ ਹੋਣਗੀਆਂ ਪ੍ਰਭਾਵਿਤ?
AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਛਮ-ਛਮ ਮੀਂਹ ਪੈਣ ਦੇ ਆਸਾਰ; 27 ਤੋਂ 29 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ’ਚ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬਰਨਾਲਾ ਤੋਂ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਚ ਹੋਣਗੇ ਸ਼ਾਮਿਲ
ਪੰਜਾਬ ਦੀ ਸਿਆਸਤ ‘ਚ ਹਲਚਲ; ਕਾਂਗਰਸ ਨੂੰ ਵੱਡਾ ਝਟਕਾ, ਨਾਮੀ ਆਗੂ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ

© Copyright Galactic Television & Communications Pvt. Ltd. 2026. All rights reserved.