BSF ਅਤੇ ANTF ਦੀ ਵੱਡੀ ਕਾਰਵਾਈ, ਸਰਹੱਦ ਨੇੜਿਓਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ

By:  Jitendra Baghel January 21st 2026 11:10 AM

ਭਾਰਤ–ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਬੀ.ਐਸ.ਐਫ ਦੀ 45ਵੀਂ ਬਟਾਲੀਅਨ ਅਤੇ ਏ.ਐਨ.ਟੀ.ਐਫ (ਐਂਟੀ ਨਾਰਕੋਟਿਕਸ ਟਾਸਕ ਫੋਰਸ) ਵੱਲੋਂ ਸਾਂਝੀ ਕਾਰਵਾਈ ਦੌਰਾਨ ਸਰਹੱਦੀ ਇਲਾਕੇ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਬਰਾਮਦਗੀ ਭਾਰਤ–ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਭਿੰਡੀ ਔਲਖ ਦੇ ਇਲਾਕੇ ਤੋਂ ਕੀਤੀ ਗਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ 3 ਪਿਸਟਲ, 6 ਮੈਗਜ਼ੀਨ ਤੇ 150 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਸਾਰੇ ਹਥਿਆਰ ਸ਼ੱਕੀ ਹਾਲਾਤਾਂ ਵਿੱਚ ਜ਼ਮੀਨ ਵਿੱਚੋਂ ਜਾਂ ਛੁਪਾ ਕੇ ਰੱਖੇ ਹੋਏ ਮਿਲੇ ਹਨ।

ਸੂਤਰਾਂ ਅਨੁਸਾਰ ਇਹ ਹਥਿਆਰ ਸਰਹੱਦ ਪਾਰ ਤੋਂ ਤਸਕਰੀ ਰਾਹੀਂ ਭੇਜੇ ਜਾਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਨੂੰ ਘੇਰ ਲਿਆ ਅਤੇ ਪੂਰੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸੇ ਵੀ ਸ਼ੱਕੀ ਵਿਅਕਤੀ ਦੀ ਹਲਚਲ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਬੀ.ਐਸ.ਐਫ ਅਤੇ ਏ.ਐਨ.ਟੀ.ਐਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦ ‘ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਨਾਕਾਮ ਬਣਾਉਣ ਲਈ ਲਗਾਤਾਰ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਕਿਸ ਲਈ ਅਤੇ ਕਿਸ ਗਰੁੱਪ ਤੱਕ ਪਹੁੰਚਾਏ ਜਾਣੇ ਸਨ।


ਸੁਰੱਖਿਆ ਏਜੰਸੀਆਂ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਦੇਸ਼ ਦੀ ਸੁਰੱਖਿਆ ਨਾਲ ਖੇਡਣ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਜਾਰੀ ਰਹੇਗੀ।

Related Post

ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….

© Copyright Galactic Television & Communications Pvt. Ltd. 2026. All rights reserved.