CBI ਦਾ ਵੱਡਾ ਐਕਸ਼ਨ! ਐਕਸਈਐਨ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ, ਵਿਭਾਗ ‘ਚ ਮੱਚੀ ਹਲਚਲ

ਸੀਬੀਆਈ ਨੇ ਪ੍ਰਸਾਰ ਭਾਰਤੀ ਦੇ ਐਕਸਈਐਨ ਰਾਏ ਸਿੰਘ ਨੂੰ ਇੱਕ ਠੇਕੇਦਾਰ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਲੰਬਿਤ ਬਿੱਲ ਪਾਸ ਕਰਨ ਦੇ ਬਦਲੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਟਰੈਪ ਲਗਾ ਕੇ ਕਾਰਵਾਈ ਕੀਤੀ। ਮੁਲਜ਼ਮ ਨੂੰ ਹੁਣ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

By:  Lajwinder Kaur July 25th 2026 12:48 PM -- Updated: July 25th 2026 12:53 PM

ਸੀਬੀਆਈ ਨੇ ਪ੍ਰਸਾਰ ਭਾਰਤੀ ਦੇ ਕਾਰਜਕਾਰੀ ਇੰਜੀਨੀਅਰ (ਐਕਸਈਐਨ) ਰਾਏ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਅਧਿਕਾਰੀ ਇੱਕ ਠੇਕੇਦਾਰ ਦਾ ਲੰਬਿਤ ਬਿੱਲ ਪਾਸ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਦਬੋਚ ਲਿਆ।

ਠੇਕੇਦਾਰ ਨੇ ਕੀਤੀ ਸੀ ਸ਼ਿਕਾਇਤ

ਜਾਣਕਾਰੀ ਅਨੁਸਾਰ, ਠੇਕੇਦਾਰ ਨੇ ਸੀਬੀਆਈ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰਸਾਰ ਭਾਰਤੀ ਵਿੱਚ ਤਾਇਨਾਤ ਐਕਸਈਐਨ ਉਸਦੇ ਕੰਮ ਦਾ ਬਿੱਲ ਜਾਰੀ ਕਰਨ ਬਦਲੇ 30 ਹਜ਼ਾਰ ਰੁਪਏ ਦੀ ਨਾਜਾਇਜ਼ ਮੰਗ ਕਰ ਰਿਹਾ ਹੈ। ਮਾਮਲੇ ਦੀ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ ਸੀਬੀਆਈ ਨੇ ਛਾਪੇਮਾਰੀ ਦੀ ਯੋਜਨਾ ਬਣਾਈ।

ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਮੁਲਜ਼ਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਸਿਰਫ਼ ਦੋ ਦਿਨਾਂ ਦੇ ਅੰਦਰ ਰਿਸ਼ਵਤਖੋਰੀ ਖ਼ਿਲਾਫ਼ ਸੀਬੀਆਈ ਦੀ ਇਹ ਦੂਜੀ ਵੱਡੀ ਕਾਰਵਾਈ ਹੈ।

ਪਹਿਲਾਂ ਵੀ ਫੜਿਆ ਜਾ ਚੁੱਕਾ ਹੈ ਅਧਿਕਾਰੀ

ਇਸ ਤੋਂ ਪਹਿਲਾਂ, ਸੀਬੀਆਈ ਨੇ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐਫਓ) ਦੇ ਇੱਕ ਇਨਫੋਰਸਮੈਂਟ ਅਧਿਕਾਰੀ ਸ਼ੁਭਮ ਤਿਆਗੀ ਨੂੰ ਵੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਵੀ ਅਧਿਕਾਰੀ 'ਤੇ ਸਰਕਾਰੀ ਡਿਊਟੀ ਨਿਭਾਉਣ ਬਦਲੇ ਗੈਰ-ਕਾਨੂੰਨੀ ਰਕਮ ਮੰਗਣ ਦਾ ਦੋਸ਼ ਸੀ।

© Copyright Galactic Television & Communications Pvt. Ltd. 2026. All rights reserved.