CBI ਛਾਪੇਮਾਰੀ 'ਤੇ ਸਿਆਸੀ ਘਮਸਾਣ: ਪਹਿਲਾਂ CM ਮਾਨ ਨੇ ਭਾਜਪਾ ਨੂੰ ਘੇਰਿਆ, ਫਿਰ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦਿੱਤਾ ਕਰਾਰਾ ਜਵਾਬ

ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੇ ਵਿੱਚ ਸਿਆਸੀ ਅਖਾੜਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ (CBI) ਦੀ ਕਾਰਵਾਈ ਨੂੰ ਲੈ ਕੇ ਸਿਆਸੀ ਗਲਿਆਰਿਆਂ ਦੇ ਵਿੱਚ ਹਾਹਾਕਾਰ ਮੱਚ ਗਈ ਹੈ।

By:  Lajwinder Kaur October 7th 2026 09:57 AM -- Updated: October 7th 2026 10:10 AM

ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀ (CBI) ਦੀ ਕਾਰਵਾਈ ਨੂੰ ਲੈ ਕੇ ਸਿਆਸੀ ਤਾਪਮਾਨ ਕਾਫ਼ੀ ਗਰਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਕੀਤੀ ਗਈ ਪੋਸਟ ਤੋਂ ਬਾਅਦ, ਭਾਜਪਾ ਆਗੂ ਤਰੁਣ ਚੁਘ ਨੇ ਇਸ ਦਾ ਮੋੜਵਾਂ ਜਵਾਬ ਦਿੱਤਾ ਹੈ। ਇਸ ਪੂਰੇ ਘਟਨਾਕ੍ਰਮ ਵਿੱਚ ਦੋਵਾਂ ਪਾਸਿਓਂ ਤਿੱਖੇ ਬਿਆਨ ਸਾਹਮਣੇ ਆਏ ਹਨ।

ਪਹਿਲਾਂ CM ਮਾਨ ਨੇ 'X' 'ਤੇ ਪੋਸਟ ਪਾ ਕੇ ਭਾਜਪਾ 'ਤੇ ਲਾਏ ਦੋਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਟ' (X) 'ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਸੀ ਕਿ ਭਾਜਪਾ ਵੱਲੋਂ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦੇ ਕੈਂਪ ਆਫ਼ਿਸ ਵਿੱਚ ਸੀਬੀਆਈ ਦੀ ਰੇਡ ਕਰਵਾਈ ਗਈ ਹੈ।

ਮਾਨ ਨੇ ਲਿਖਿਆ ਕਿ ਹੁਣ ਪੰਜਾਬ ਵਿੱਚ ਈਡੀ (ED) ਅਤੇ ਸੀਬੀਆਈ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਅਤੇ ਉਨ੍ਹਾਂ ਦੀ ਸਾਖ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਭਾਜਪਾ ਪੂਰੀ ਤਰ੍ਹਾਂ ਘਬਰਾਹਟ ਵਿੱਚ ਹੈ।


ਤਰੁਣ ਚੁੱਘ ਦਾ ਪਲਟਵਾਰ: "ਕੇਂਦਰ ਨੇ ਨਹੀਂ, ਹਾਈ ਕੋਰਟ ਦੇ ਹੁਕਮਾਂ 'ਤੇ ਹੋਈ ਹੈ ਕਾਰਵਾਈ"

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਤੁਰੰਤ ਪਲਟਵਾਰ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੀਬੀਆਈ ਨੂੰ ਭਾਰਤ ਸਰਕਾਰ ਵੱਲੋਂ ਪੰਜਾਬ ਨਹੀਂ ਭੇਜਿਆ ਗਿਆ ਹੈ, ਸਗੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਡੀ ਵੱਲੋਂ ਪੇਸ਼ ਕੀਤੇ ਗਏ ਠੋਸ ਤੱਥਾਂ ਅਤੇ ਸਮੱਗਰੀ ਦੇ ਆਧਾਰ 'ਤੇ ਸੀਬੀਆਈ ਨੂੰ ਕੇਸ ਦਰਜ ਕਰਕੇ ਜਾਂਚ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਸਨ।

ਚੁੱਘ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਆਈਏਐਸ/ਆਈਪੀਐਸ ਅਧਿਕਾਰੀਆਂ ਦੀਆਂ ਤਾਇਨਾਤੀਆਂ, ਵਿਭਾਗੀ ਕਾਰਵਾਈਆਂ, ਨੀਤੀਗਤ ਫ਼ੈਸਲੇ, ਟੈਂਡਰ ਸ਼ਰਤਾਂ, ਲਾਇਸੰਸ, ਸੀਐਲਯੂ (CLU) ਮਾਮਲੇ, ਜਾਇਦਾਦ ਵਿਵਾਦ ਅਤੇ ਮਾਲ ਵਿਭਾਗ ਨਾਲ ਜੁੜੇ ਕਈ ਅਹਿਮ ਮੁੱਦੇ ਸ਼ਾਮਲ ਹਨ।

ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਬੇਲੋੜੇ ਸਿਆਸੀ ਦੋਸ਼ ਲਾਉਣ ਦੀ ਬਜਾਏ ਨਿਆਂਇਕ ਪ੍ਰਕਿਰਿਆ ਅਤੇ ਜਾਂਚ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਬੇਬੁਨਿਆਦ ਹਨ, ਤਾਂ ਜਾਂਚ ਆਪਣੇ ਆਪ ਸਭ ਕੁਝ ਸਪੱਸ਼ਟ ਕਰ ਦੇਵੇਗੀ। ਪੰਜਾਬ ਹਮੇਸ਼ਾ ਤੱਥਾਂ, ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਹੱਕਦਾਰ ਹੈ, ਇਸ ਲਈ ਸੱਚ ਨੂੰ ਸਾਹਮਣੇ ਆਉਣ ਦੇਣਾ ਚਾਹੀਦਾ ਹੈ।


Related Post

ਪੰਜਾਬ 'ਚ ਮੌਸਮ ਨੇ ਲਈ ਕਰਵਟ: ਪਠਾਨਕੋਟ 'ਚ ਭਾਰੀ ਮੀਂਹ, 13 ਜ਼ਿਲ੍ਹਿਆਂ ‘ਚ ਅਲਰਟ; 12 ਅਕਤੂਬਰ ਤੋਂ ਵਧੇਗੀ ਠੰਢ
ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਕੋਰਟ ਵੱਲੋਂ ਇਸ ਕੰਮ ਲਈ ਮਿਲੀ ਇਜਾਜ਼ਤ...
ਪੰਜਾਬ ‘ਚ ਕਿਸਾਨਾਂ ਦੇ ਧਰਨੇ ਸਮਾਪਤ: 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਰਕਾਰ ਨਾਲ ਹੋਵੇਗੀ ਅਹਿਮ ਮੀਟਿੰਗ
CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ, ਪੰਜਾਬ ਅਤੇ ਦੇਸ਼ ਦੇ ਮੁੱਦਿਆਂ 'ਤੇ ਹੋਈ ਚਰਚਾ ...
DA ਮਾਮਲੇ 'ਚ ਵੱਡਾ ਅਪਡੇਟ! ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਚੀਫ਼ ਸਕੱਤਰ ਨੂੰ ਕਾਰਨ ਦੱਸੋ ਨੋਟਿਸ; ਗਲਤ ਤੱਥ ਪੇਸ਼ ਕਰਨ 'ਤੇ ਪੰਜਾਬ ਸਰਕਾਰ ਨੂੰ ਫ਼ਟਕਾਰ...
ਕਿਸਾਨਾਂ ਦਾ DC ਦਫ਼ਤਰਾਂ ਅੱਗੇ ਧਰਨਾ ਜਾਰੀ: ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਮੁਲਾਜ਼ਮਾਂ ਦੀ ਨੋ-ਐਂਟਰੀ!

© Copyright Galactic Television & Communications Pvt. Ltd. 2026. All rights reserved.